19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਚ . ਪੀ ਮਾਡਲ ਸਕੂਲ ਸੰਗੋਵਾਲ ਵਿਖੇ ਮਨਾਇਆ 80 ਵਾਂ ਆਜ਼ਾਦੀ ਦਿਹਾੜਾ

ਮਹਿਤਪੁਰ, 17 ਅਗਸਤ (ਲਖਵਿੰਦਰ ਸਿੰਘ)-ਐਚ. ਪੀ ਮਾਡਲ ਸੀਨੀਅਰ ਸੰਕੈਡਰੀ ਸਕੂਲ ਸੰਗੋਵਾਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 18-08-2026
ਮਹਿਤਪੁਰ, 17 ਅਗਸਤ (ਲਖਵਿੰਦਰ ਸਿੰਘ)-ਐਚ.ਪੀ ਮਾਡਲ ਸੀਨੀਅਰ ਸੰਕੈਡਰੀ ਸਕੂਲ ਸੰਗੋਵਾਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਵਿੱਚ ਵਿਸ਼ੇਸ਼ ਸਭਾ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕੇ.ਜੀ ਵਿੰਗ ਦੇ ਬੱਚਿਆਂ ਨੇ ਦੇਸ਼ ਭਗਤੀ ਗੀਤ ਤੇ ਕੋਰੀਓਗ੍ਰਾਫੀ ਕਰਕੇ ਸ਼ੁਰੂਆਤ ਕੀਤੀ । ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਪ੍ਰਤੀ ਅਥਾਹ ਪਿਆਰ ਅਤੇ ਜਜ਼ਬੇ ਨੂੰ ਦਰਸਾਉਂਦੀਆਂ ਦੇਸ਼ ਭਗਤੀ ਦੀਆਂ ਕਵਿਤਾਵਾਂ ਗੀਤ ਭਾਸ਼ਣ ਲੋਕ ਨਾਚ ਪੇਸ਼ ਕਰਕੇ ਆਜ਼ਾਦੀ ਦਾ ਜਸ਼ਨ ਮਨਾਇਆ। ਦੇਸ਼ ਦੇ ਇਸ ਖ਼ਾਸ ਦਿਨ ਨੂੰ ਮਨਾਉਣ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਬੰਧਕ ਕਮੇਟੀ, ਰਮਨਦੀਪ ਸਿੰਘ ,ਪ੍ਰਿੰਸੀਪਲ ਸੰਦੀਪ ਕੌਰ, ਮੈਡਮ ਰਮਨਦੀਪ ਕੌਰ, ਸਤਿੰਦਰ ਕੌਰ, ਮਨਜਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਰਦਾਸ ਮੌਕੇ ਹਾਜ਼ਰ ਸੰਗਤਾਂ। ਪਿੰਡ ਦੁਸਾਂਝ ਕਲਾਂ ’ ਚ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮਹਿੰਦਰ ਸਿੰਘ ਕੇ . ਪੀ . ਦੇ ਬੇਟੇ ਰਿਚੀ ਕੇ . ਪੀ . ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।