20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ 21 ਨੂੰ ਜਲੰਧਰ ’ ਚ ਪੁੱਜੇਗੀ

ਜਲੰਧਰ, 18 ਅਗਸਤ (ਡਾ ਜਤਿੰਦਰ ਸਾਬੀ)‘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਪੰਜਾਬ ਸਰਕਾਰ ਵਲੋਂ ਸੂਬੇ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 21 ਅਗਸਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਪੁੱਜਣ ਵਾਲੀ ਮਸ਼ਾਲ (ਟਾਰਚ ਰਿਲੇਅ) ਦੇ ਸਵਾਗਤ ਅਤੇ ਅਗਲੇ ਪੜਾਅ ਲਈ ਰਵਾਨਾ ਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ 21 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਤੋਂ ਜਲੰਧਰ ਵਿਖੇ ਪਹੁੰਚ ਰਹੀ ਹੈ ਅਤੇ 22 ਅਗਸਤ ਨੂੰ ਅਗਲੇ ਪੜਾਅ ਕਪੂਰਥਲਾ ਜ਼ਲ੍ਹਿੇ ਲਈ ਰਵਾਨਾ ਹੋਵੇਗੀ।

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਡਾ ਜਤਿੰਦਰ ਸਾਬੀ)‘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਪੰਜਾਬ ਸਰਕਾਰ ਵਲੋਂ ਸੂਬੇ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 21 ਅਗਸਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਪੁੱਜਣ ਵਾਲੀ ਮਸ਼ਾਲ (ਟਾਰਚ ਰਿਲੇਅ) ਦੇ ਸਵਾਗਤ ਅਤੇ ਅਗਲੇ ਪੜਾਅ ਲਈ ਰਵਾਨਾ ਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ 21 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਤੋਂ ਜਲੰਧਰ ਵਿਖੇ ਪਹੁੰਚ ਰਹੀ ਹੈ ਅਤੇ 22 ਅਗਸਤ ਨੂੰ ਅਗਲੇ ਪੜਾਅ ਕਪੂਰਥਲਾ ਜ਼ਲ੍ਹਿੇ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 21 ਅਗਸਤ ਨੂੰ ਮਸ਼ਾਲ ਦਾ ਜਲੰਧਰ ਵਿਖੇ ਠਹਿਰਾਅ ਹੋਵੇਗਾ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਲ੍ਹਿੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਪੁੱਜ ਰਹੀ ਮਸ਼ਾਲ ਦੇ ਸ਼ਾਨਦਾਰ ਢੰਗ ਨਾਲ ਸਵਾਗਤ, ਠਹਿਰਾਅ ਅਤੇ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਨਗਰ ਨਿਗਮ ਨੂੰ ਮਸ਼ਾਲ ਰੈਲੀ ਦੇ ਰੂਟ ਦੌਰਾਨ ਸਾਫ਼-ਸਫ਼ਾਈ, ਪਾਣੀ ਦੇ ਛਿੜਕਾਅ ਸਮੇਤ ਹੋਰ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਮਸ਼ਾਲ ਰੈਲੀ ਦੌਰਾਨ ਸੁਰੱਖਿਆ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਮਸ਼ਾਲ ਰੈਲੀ ਦੇ ਸ਼ੁਰੂਆਤੀ ਸਥਾਨ ਤੋਂ ਲੈ ਕੇ ਮੁੱਖ ਸਮਾਗਮ ਵਾਲੇ ਸਥਾਨ ਤੱਕ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਲ੍ਹਿਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਵਿਖੇ ਗਦੂਦਾਂ ਦੀ ਬਿਮਾਰੀ ਤੋਂ ਪੀੜਤ 62 ਸਾਲਾ ਮਰੀਜ਼ ਦਾ ਸਫਲ ਇਲਾਜ ਅਗਲੀ ਖ਼ਬਰ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ ਵਲੋਂ ਮਹਿਲਾਵਾਂ ਦੀ ਸੁਰੱਖਿਆ ਬਾਰੇ ਸਮੀਖਿਆ ਜ਼ਿਲ੍ਹੇ ਦੇ ਪ੍ਰਸ਼ਾਸਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।