20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਟੇਟ ਪਬਲਿਕ ਸਕੂਲ ’ ਚ ਆਜ਼ਾਦੀ ਦਿਵਸ ਮਨਾਇਆ

ਜਲੰਧਰ, 19 ਅਗਸਤ (ਪਵਨ ਖਰਬੰਦਾ)- ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ’ਚ 80ਵੇਂ ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਦੇਸ਼-ਭਗਤੀ ਤੇ ਉਤਸ਼ਾਹ ਨਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਨਮੋਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਸਕੂਲ ਦੇ ਐਮ.ਡੀ. ਅਨਮੋਲ ਸਿੰਘ ਤੇ ਪ੍ਰਿੰਸ਼ੀਪਲ ਸਵੀਨਾ ਬਹਿਲ। ਤਸਵੀਰ-ਮੁਨੀਸ਼ 20-08-2026
ਜਲੰਧਰ, 19 ਅਗਸਤ (ਪਵਨ ਖਰਬੰਦਾ)- ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ’ਚ 80ਵੇਂ ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਦੇਸ਼-ਭਗਤੀ ਤੇ ਉਤਸ਼ਾਹ ਨਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਨਮੋਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਸ਼ੁਭ ਆਰੰਭ ਮੁੱਖ ਮਹਿਮਾਨ, ਸਕੂਲ ਦੇ ਪ੍ਰਿੰਸੀਪਲ , ਐੱਨ. ਸੀ. ਸੀ. ਕੈਡਿਟਾਂ ਅਤੇ ਹਾਊਸ ਕੈਪਟਨਾਂ ਦੀ ਮੌਜੂਦਗ਼ੀ ਵਿੱਚ ਝੰਡਾ ਲਹਿਰਾਇਆ ਗਿਆ ਤੇ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਦੇਸ਼-ਭਗਤੀ ਨਾਲ ਸੰਬੰਧਿਤ ਸੱਭਿਆਚਾਰਕ ਪੇਸ਼ਕਾਰੀਆਂ, ਦੇਸ਼-ਭਗਤੀ ਗੀਤ, ਕਵਿਤਾਵਾਂ ਅਤੇ ਨ੍ਰਿਤ ਪੇਸ਼ ਕਰਕੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਪ੍ਰਿੰਸੀਪਲ ਸਵੀਨਾ ਬਹਿਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਦੇਸ਼ ਭਗਤਾਂ ਦੇ ਤਿਆਗ ਅਤੇ ਬਲਿਦਾਨ ਸਦਕਾ ਪ੍ਰਾਪਤ ਹੋਈ ਹੈ। ਸਾਡਾ ਕਰਤੱਵ ਹੈ ਕਿ ਅਸੀਂ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਨੂੰ ਵੀ ਸਮਝੀਏ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਈਏ। ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸ.ਅਨਮੋਲ ਸਿੰਘਅਤੇ ਪ੍ਰਿੰਸੀਪਲ ਸ਼੍ਰੀਮਤੀ ਸਵੀਨਾ ਬਹਿਲ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਆਜ਼ਾਦੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਗੌਰਵ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ। ਸਮਾਰੋਹ ਦਾ ਸਮਾਪਨ ਰਾਸ਼ਟਰ ਗਾਇਨ ਨਾਲ ਹੋਇਆ। ਪੂਰਾ ਸਕੂਲ ਕੈਂਪਸ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਸਮਾਰੋਹ ਨੇ ਸਾਰਿਆਂ ਵਿੱਚ ਰਾਸ਼ਟਰ-ਪ੍ਰੇਮ, ਏਕਤਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਵੀ ਮਜ਼ਬੂਤ ਕੀਤਾ ।
ਪਿਛਲੀ ਖ਼ਬਰ ਪ੍ਰਦੂਸ਼ਣ ਤੋਂ ਆਜ਼ਾਦੀ ਦੀ ਲੜਾਈ ਲਈ ਸਭ ਅੱਗੇ ਆਉਣ - ਸੰਤ ਸੀਚੇਵਾਲ ਅਗਲੀ ਖ਼ਬਰ ਮਨੋਬਲ ਵਰਕਸ਼ਾਪ ਵਿਚ ਮਾਹਿਰਾਂ ਨੇ ਦਿੱਤਾ ਤਣਾਅ - ਮੁਕਤ ਜੀਵਨ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।