20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਸ਼ਾਹਕੋਟ, 19 ਅਗਸਤ (ਬਾਂਸਲ)- ਬੀਤੀ ਰਾਤ ਸ਼ਾਹਕੋਟ ਦੇ ਮੁਹੱਲਾ ਰਿਸ਼ੀ ਨਗਰ ਤੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਮੁਹੱਲਾ ਰਿਸ਼ੀ ਨਗਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ਾਹਕੋਟ ਤਹਿਸੀਲ ਕੰਪਲੈਕਸ ਵਿਚ ਕੰਮ ਕਰਦਾ ਹੈ ਤੇ ਉਸਦਾ ਮੋਟਰਸਾਈਕਲ ਨੰਬਰ ਪੀ.

ਮੋਟਰਸਾਈਕਲ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਸੁਨੀਲ ਕੁਮਾਰ। ਤਸਵੀਰ: ਬਾਂਸਲ 20-08-2026
ਸ਼ਾਹਕੋਟ, 19 ਅਗਸਤ (ਬਾਂਸਲ)- ਬੀਤੀ ਰਾਤ ਸ਼ਾਹਕੋਟ ਦੇ ਮੁਹੱਲਾ ਰਿਸ਼ੀ ਨਗਰ ਤੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਮੁਹੱਲਾ ਰਿਸ਼ੀ ਨਗਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ਾਹਕੋਟ ਤਹਿਸੀਲ ਕੰਪਲੈਕਸ ਵਿਚ ਕੰਮ ਕਰਦਾ ਹੈ ਤੇ ਉਸਦਾ ਮੋਟਰਸਾਈਕਲ ਨੰਬਰ ਪੀ.ਬੀ.-08-ਸੀ.ਸੀ.-4027 ਉਸਦੇ ਘਰ ਦੇ ਬਾਹਰ ਖੜ੍ਹਾ ਸੀ। ਬੀਤੀ ਰਾਤ ਜਦੋਂ ਉਹ 9:30 ਵਜੇ ਦੇ ਕਰੀਬ ਘਰ ਵਾਪਸ ਆਇਆ ਤਾਂ ਉਸਦਾ ਮੋਟਰਸਾਈਕਲ ਗਾਇਬ ਸੀ। ਪੀੜਤ ਸੁਨੀਲ ਕੁਮਾਰ ਨੇ ਤੁਰੰਤ ਮੋਟਰਸਾਈਕਲ ਦੀ ਭਾਲ ਸ਼ੁਰੂ ਕੀਤੀ, ਪਰ ਮੋਟਰਸਾਈਕਲ ਕਿਤੇ ਨਹੀਂ ਮਿਲਿਆ। ਉਸਨੇ ਦੱਸਿਆ ਕਿ ਉਸਨੇ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਸ਼ਾਹਕੋਟ ਪੁਲਿਸ ਨੂੰ ਦੇ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ 42 ਵਾਂ ਸਥਾਪਨਾ ਦਿਵਸ ਅਤੇ ਪੁਸਤਕ ਰਿਲੀਜ਼ ਸਮਾਰੋਹ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪ੍ਰਮੁੱਖ ਵਿੱਦਿਅਕ ਅਦਾਰਿਆਂ ’ ਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।