20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ , ਨਕੋਦਰ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ

ਨਕੋਦਰ, 19 ਅਗਸਤ (ਤਿਲਕ ਰਾਜ ਸ਼ਰਮਾ)-ਭਾਰਤ ਚੋਣ ਕਮਿਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ,ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਨੋਡਲ ਅਫ਼ਸਰ ਪ੍ਰੋ.

ਅਜੀਤ ਡੈਸਕ 20-08-2026
ਨਕੋਦਰ, 19 ਅਗਸਤ (ਤਿਲਕ ਰਾਜ ਸ਼ਰਮਾ)-ਭਾਰਤ ਚੋਣ ਕਮਿਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ,ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਨੋਡਲ ਅਫ਼ਸਰ ਪ੍ਰੋ. ਜੈਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਕਾਲਜ ਇੰਚਾਰਜ ਸ੍ਰੀਮਤੀ ਪੂਜਾ ਸੁਖੇਜਾ ਨੇ ਲੋਕਤੰਤਰੀ ਪ੍ਰਣਾਲੀ ਵਿਚ ਵੋਟ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਅਤੇ ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਪ੍ਰਿਯੰਕਾ ਸਿੰਘ ਰਾਠੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਭੂਪੇਸ਼, ਪ੍ਰੋ. ਆਰਜ਼ੂ , ਪ੍ਰੋ.ਪ੍ਰੀਤੀ ਸਿੰਘ, ਪ੍ਰੋ.ਕਮਲਪ੍ਰੀਤ ਕੌਰ, ਪ੍ਰੋ. ਡੋਲੀ ਅਤੇ ਪ੍ਰੋ. ਸਾਕਸ਼ੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਡਾ . ਸਤੀਸ਼ ਪੂਨੀਆ ਦੀ ਪੰਜਾਬ ਭਾਜਪਾ ਇੰਚਾਰਜ ਵਜੋਂ ਨਿਯੁਕਤੀ ਨਾਲ ਭਾਜਾਪਾ ਹੋਰ ਮਜ਼ਬੂਤ ਹੋਵੇਗੀ - ਮੁਨੀਸ਼ ਧੀਰ ਅਗਲੀ ਖ਼ਬਰ 80 ਵੇਂ ਸੁਤੰਤਰਤਾ ਦਿਵਸ ’ ਤੇ ਜਨਤਾ ਕਾਲਜ ਕਰਤਾਰਪੁਰ ਦੀ ਡਾ . ਪ੍ਰੈਟੀ ਸੋਢੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।