21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਮੈਕਡੋਨਲ ਦੇ ਬਾਹਰ ਜੀ . ਟੀ . ਰੋਡ ਕੀਤਾ ਜਾਵੇਗਾ ਜਾਮ - ਸੁਖਬੀਰ ਸਿੰਘ ਕੁੱਕੜ ਪਿੰਡ

ਜਲੰਧਰ, 20 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਕੈਂਟ ਬਲਾਕ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਬੀਰ ਸਿੰਘ ਬੀਰ ਕੁੱਕੜ ਪਿੰਡ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਟ ਬਲਾਕ ਦੇ ਪ੍ਰਧਾਨ ਸੁਖਬੀਰ ਸਿੰਘ ਬੀਰ ਨੇ ਦੱਸਿਆ ਕਿ ਇਸ ਦੌਰਾਨ ਜਥੇਬੰਦੀ ਵਲੋਂ ਹੋਰਨਾਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ 21 ਅਗਸਤ ਨੂੰ ਸਵੇਰੇ 7 ਵਜੇ ਮੈਕਡੋਨਲ ਦੇ ਬਾਹਰ ਜਲੰਧਰ-ਫਗਵਾੜਾ ਜੀ.

ਅਜੀਤ ਡੈਸਕ 21-08-2026
ਜਲੰਧਰ, 20 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਕੈਂਟ ਬਲਾਕ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਬੀਰ ਸਿੰਘ ਬੀਰ ਕੁੱਕੜ ਪਿੰਡ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਟ ਬਲਾਕ ਦੇ ਪ੍ਰਧਾਨ ਸੁਖਬੀਰ ਸਿੰਘ ਬੀਰ ਨੇ ਦੱਸਿਆ ਕਿ ਇਸ ਦੌਰਾਨ ਜਥੇਬੰਦੀ ਵਲੋਂ ਹੋਰਨਾਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ 21 ਅਗਸਤ ਨੂੰ ਸਵੇਰੇ 7 ਵਜੇ ਮੈਕਡੋਨਲ ਦੇ ਬਾਹਰ ਜਲੰਧਰ-ਫਗਵਾੜਾ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਦਾ ਪੂਰਨ ਤੌਰ ’ਤੇ ਸਮਰਥਨ ਕਰਦੀ ਹੈ ਤੇ ਸਰਕਾਰਾਂ ਨੂੰ ਅਪੀਲ ਕਰਦੀ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਬਲਬੀਰ ਸਿੰਘ ਕੋਟ ਕਲਾਂ, ਪ੍ਰਿੰਸ ਬਾਹੀਆ, ਕੁਲਦੀਪ ਸਿੰਘ ਕਾਕਾ, ਅਵਤਾਰ ਸਿੰਘ ਕੋਟ ਕਲਾਂ, ਅਮਰਦੀਪ ਸਿੰਘ ਨੰਗਲ ਕਰਾਰ ਖਾਂ, ਬਿੱਲਾ ਅਲੀਪੁਰ, ਕੁਲਵਿੰਦਰ ਸਿੰਘ ਕਿੰਦਰ, ਗੁਰਦੀਪ ਸਿੰਘ, ਗੁਰਪਾਲ ਸਿੰਘ, ਸਤਪਾਲ ਸਿੰਘ, ਪਾਲਾ ਕੋਟ ਖੁਰਦ, ਕਾਂਤਾ ਲੱਖਪੁਰ ਤੇ ਸੱਬਾ ਬਾਹੀਆ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਨਗਰ ਵਿਚ ਇਮਾਰਤ ਵਿਰੁੱਧ ਨਗਰ ਨਿਗਮ ਨੇ ਕੀਤੀ ਕਾਰਵਾਈ ਅਗਲੀ ਖ਼ਬਰ ਪੰਚਾਇਤ ਯੂਨੀਅਨ ਜਲੰਧਰ ਵਲੋਂ ਬੰਦ ਦੇ ਸੱਦੇ ਨੂੰ ਸਮਰਥਨ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਸਮੇਂ ਪੰਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।