24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਟਰਾਂਸਫਾਰਮਰ ਹੇਠਾਂ ਪਈਆਂ ਸੁੱਕੀਆਂ ਝਾੜੀਆਂ ਤੇ ਕੂੜੇ ਨੂੰ ਲੱਗੀ ਅੱਗ । ਬੀ.ਡਬਲਿਊ.ਐੱਫ. ਪ੍ਰਧਾਨ ਖੁਨਯਿੰਗ ਪਤਾਮਾ ਨਾਲ ਰਿਤਿਨ ਖੰਨਾ ਦੀ ਮੁਲਾਕਾਤ

ਜਲੰਧਰ, 23 ਅਗਸਤ (ਡਾ ਜਤਿੰਦਰ ਸਾਬੀ)-ਪੰਜਾਬ ਬੈਡਮਿੰਟਨ ਲਈ ਉਸ ਸਮੇਂ ਮਾਣ ਵਾਲਾ ਪਲ ਬਣਿਆ, ਜਦੋਂ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ਬੀ. ਡਬਲਿਊ.

ਨਵੀਂ ਦਿੱਲੀ ਵਿਖੇ ਖੁਨਯਿੰਗ ਪਤਾਮਾ ਨਾਲ ਮੁਲਾਕਾਤ ਕਰਦੇ ਹੋਏ ਸਕੱਤਰ ਰਿਤਿਨ ਖੰਨਾ। ਤਸਵੀਰ-ਅਜੀਤ 24-08-2026
ਜਲੰਧਰ, 23 ਅਗਸਤ (ਡਾ ਜਤਿੰਦਰ ਸਾਬੀ)-ਪੰਜਾਬ ਬੈਡਮਿੰਟਨ ਲਈ ਉਸ ਸਮੇਂ ਮਾਣ ਵਾਲਾ ਪਲ ਬਣਿਆ, ਜਦੋਂ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ਬੀ.ਡਬਲਿਊ.ਐੱਫ. ਵਿਸ਼ਵ ਚੈਂਪੀਅਨਸ਼ਿਪ-2026 ਦੌਰਾਨ ਬੈਡਮਿੰਟਨ ਵਿਸ਼ਵ ਫੈਡਰੇਸ਼ਨ ਦੀ ਪ੍ਰਧਾਨ ਖੁਨਯਿੰਗ ਪਤਾਮਾ ਲੀਸਵਾਦਤਰਾਕੁਲ ਨਾਲ ਮੁਲਾਕਾਤ ਕੀਤੀ।ਇਸ ਮੌਕੇ ਰਿਤਿਨ ਖੰਨਾ ਨੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਸੂਬੇ ਵਿਚ ਬੈਡਮਿੰਟਨ ਦੀਆਂ ਜੜ੍ਹਾਂ ਮਜ਼ਬੂਤ ਕਰਨ, ਨੌਜਵਾਨ ਪ੍ਰਤਿਭਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਗ੍ਰਾਸਰੂਟ ਪੱਧਰ ’ਤੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਅਤੇ ਨਵੀਂ ਪੀੜ੍ਹੀ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਖੁਨਯਿੰਗ ਪਤਾਮਾ ਲੀਸਵਾਦਤਰਾਕੁਲ ਨੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਰਿਤਿਨ ਖੰਨਾ ਨੂੰ ਉਨ੍ਹਾਂ ਦੇ ਭਵਿੱਖ ਦੇ ਉਪਰਾਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਿਰਦੀ ਜਠੇਰਿਆਂ ਦੇ ਅਸਥਾਨ ਸੁੱਚੀ ਪਿੰਡ ਵਿਖੇ ਕਰਵਾਏ ਜਾਣ ਵਾਲੇ ਜੋੜ ਮੇਲੇ ਸੰਬੰਧੀ ਪ੍ਰਬੰਧਕਾਂ ਵਲੋਂ ਬੈਠਕ ਅਗਲੀ ਖ਼ਬਰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਭਾਰਤ ਦੌਰੇ ਲਈ ਕੋਈ ਜਲਦਬਾਜ਼ੀ ਨਹੀਂ-ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।