24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਪੰਜਾਬੀ ਅਤੇ ਇਨਸਾਫ਼ ਪਸੰਦ ਵਿਅਕਤੀ ਆਵਾਜ਼ ਕਰੇ ਬੁਲੰਦ - ਸਿੱਖ ਜਥੇਬੰਦੀਆਂ

ਜਲੰਧਰ, 23 ਅਗਸਤ (ਐੱਮ. ਐੱਸ.

ਜਾਣਕਾਰੀ ਦਿੰਦੇ ਹੋਏ ਪਰਮਿੰਦਰ ਪਾਲ ਸਿੰਘ ਖ਼ਾਲਸਾ, ਹਰਦੇਵ ਸਿੰਘ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ ਕਿਸ਼ਨਪੁਰਾ, ਪ੍ਰਿੰਸੀਪਲ ਬਲਜੀਤ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ। ਤਸਵੀਰ : ਜੀ.ਪੀ. ਸਿੰਘ 24-08-2026
ਜਲੰਧਰ, 23 ਅਗਸਤ (ਐੱਮ. ਐੱਸ. ਲੋਹੀਆ) - ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਸਿੱਖ ਤਾਲਮੇਲ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਸਿੱਖ ਵਿਦਵਾਨਾਂ ਨੇ ਸਮੂਹ ਪੰਜਾਬੀਆਂ ਅਤੇ ਇਨਸਾਫ਼ ਪਸੰਦ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਤ-ਧਰਮ ਤੋਂ ਉਪਰ ਉੱਠ ਕੇ ਅਵਾਜ ਬੁਲੰਦ ਕਰਨੀ ਜ਼ਰੂਰੀ ਹੈ। ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਸਿੱਖ ਤਾਲਮੇਲ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਪਰਮਿੰਦਰ ਪਾਲ ਸਿੰਘ ਖ਼ਾਲਸਾ, ਹਰਦੇਵ ਸਿੰਘ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ ਕਿਸ਼ਨਪੁਰਾ, ਪ੍ਰਿੰਸੀਪਲ ਬਲਜੀਤ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਨੇ ਕਿਹਾ ਕਿ ਪਿਛਲੇ 30-32 ਸਾਲਾਂ ਤੋਂ ਸਾਡੇ ਸਿੰਘ ਜੇਲ੍ਹਾਂ ’ਚ ਬੰਦ ਹਨ, ਪਰ ਸਰਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਇਥੋਂ ਤੱਕ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਬਿਰਧ ਮਾਤਾ ਜੀ ਜਿਨ੍ਹਾਂ ਦੀ ਤਬੀਅਤ ਬਹੁਤ ਨਾਜ਼ੁਕ ਹੈ, ਨੂੰ ਮਿਲਣ ਲਈ 10 ਦਿਨ ਦੀ ਪੈਰੋਲ ਨਹੀਂ ਦਿੱਤੀ ਜਾ ਰਹੀ। ਜਥੇਦਾਰ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਗੁਰਮੀਤ ਸਿੰਘ ਇੰਜੀਨੀਅਰ, ਭਾਈ ਲਖਵਿੰਦਰ ਸਿੰਘ ਨਾਰੰਗਵਾਲ ਅਤੇ ਭਾਈ ਸ਼ਮਸ਼ੇਰ ਸਿੰਘ ਭਾਰਤੀ ਕਾਨੂੰਨ ਅਨੁਸਾਰ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਇਨ੍ਹਾਂ ਨੂੰ ਜੇਲ੍ਹਾਂ ’ਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ’ਤੇ ਡਾਕਾ ਨਹੀਂ ਤਾਂ ਹੋਰ ਕੀ ਹੈ। ਆਗੂਆਂ ਨੇ ਕਿਹਾ ਕਿ ਜੋ ਪਾਰਟੀਆਂ ਸਿਰਫ਼ ਇਨ੍ਹਾਂ ਦੀ ਰਿਹਾਈ ਦੇ ਨਾਂਅ ’ਤੇ ਵੋਟਾਂ ਲੈਣੀਆਂ ਚਾਹੁੰਦੀਆਂ ਹਨ, ਉਨ੍ਹਾਂ ਤੋਂ ਬਹੁਤੀ ਆਸ ਨਹੀਂ ਰੱਖਣੀ ਚਾਹੀਦੀ, ਉਨ੍ਹਾਂ ਦੇ ਅੱਥਰੂ ਮਗਰਮੱਛ ਦੇ ਹੰਝੂ ਹਨ ।
ਪਿਛਲੀ ਖ਼ਬਰ ਚੌਕਾਂ ਅਤੇ ਹੋਰ ਵੱਖ - ਵੱਖ ਥਾਵਾਂ ’ ਤੇ ਸੁੱਟੇ ਕੂੜੇ ਤੋਂ ਅੱਕੇ ਲੋਕ - ਰਾਣਾ ਅਗਲੀ ਖ਼ਬਰ ਸੱਜਣ ਕੁਮਾਰ ਦੀ ਵਡਿਆਈ 1984 ਦੇ ਪੀੜਤਾਂ ਨਾਲ ਬੇਇਨਸਾਫ਼ੀ - ਇੰਟਰਨੈਸ਼ਨਲ ਸਿੱਖ ਕੌਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।