25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੱਜਣ ਕੁਮਾਰ ਦੇ ਸੋਹਲੇ ਗਾਉਣੇ ’84 ਦੇ ਜ਼ਖ਼ਮ ਮੁੜ ਤਾਜ਼ੇ ਕਰਨ ਦੇ ਬਰਾਬਰ - ਜਥੇਦਾਰ ਮੰਨਣ

ਜਲੰਧਰ, 24 ਅਗਸਤ (ਐੱਮ. ਐੱਸ.

ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ) - ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਸ ਨੂੰ ‘ਹੀਰੋ’ ਜਾਂ ‘ਰੋਲ ਮਾਡਲ’ ਵਜੋਂ ਪੇਸ਼ ਕਰਨ ਦੀਆਂ ਕਥਿਤ ਕੋਸ਼ਿਸ਼ਾਂ ’ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਸ. ਮੰਨਣ ਨੇ ਕਿਹਾ ਕਿ ਇਸ ਕਤਲੇਆਮ ’ਚ ਆਪਣੇ ਪਰਿਵਾਰਕ ਮੈਂਬਰ ਗਵਾ ਬੈਠੇ ਹਜ਼ਾਰਾਂ ਸਿੱਖ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸਲ ਕੁਸ਼ੀ ਦੇ ਅਜਿਹੇ ਵਰਤਾਰੇ ’ਚ ਸ਼ਾਮਲ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਦੱਸਣ ਵਾਲੇ ਕਦੀ ਵੀ ਸਿੱਖ ਕੌਮ ਦੇ ਹਿਤੈਸ਼ੀ ਨਹੀਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿਪਣੀਆਂ ਦੇ ਨਾਲ ਸਿੱਖ ਕੌਮ ਦੇ ਹਿਰਦੇ ਵਲ੍ਹੂੰਦਰੇ ਗਏ ਹਨ ਅਤੇ ਇਕ ਵਾਰ ਫਿਰ ਤੋਂ ਜ਼ਖ਼ਮ ਤਾਜ਼ਾ ਹੋ ਗਏ ਹਨ। ਸ. ਮੰਨਣ ਨੇ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਨਣ ਵਾਲੀ ਹੈ ਅਤੇ ਉਹ ਕਿਸੇ ਦਾ ਵੀ ਦਿਲ ਦੁਖਾਉਣ ’ਚ ਯਕੀਨ ਨਹੀਂ ਰੱਖਦੀ, ਪਰ ਆਪਣੇ ਨਾਲ ਵਧੀਕੀ ਕਰਨ ਵਾਲਿਆਂ ਨੂੰ ਕੌਮ ਕਦੀ ਵੀ ਭੁੱਲਦੀ ਨਹੀਂ।
ਪਿਛਲੀ ਖ਼ਬਰ ਗੰਦਗੀ ਨੂੰ ਲੈ ਕੇ ਅਮਨ ਗਿੱਲ ਨੇ ਸਰਕਾਰ ’ ਤੇ ਸਾਧਿਆ ਨਿਸ਼ਾਨਾ ਅਗਲੀ ਖ਼ਬਰ ਸਰਹਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।