26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੀ ਫੁੱਟਬਾਲ ਟੀਮ ਨੇ ਜਿੱਤਿਆ ਸੋਨ ਤਗਮਾ

ਆਦਮਪੁਰ, 25 ਅਗਸਤ (ਹਰਪ੍ਰੀਤ ਸਿੰਘ)- ਸੇਕਰਡ ਹਾਰਟਸ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਸੰਪੂਰਨ ਹੋਏ ਸੀ. ਬੀ.

ਅਜੀਤ ਡੈਸਕ 26-08-2026
ਆਦਮਪੁਰ, 25 ਅਗਸਤ (ਹਰਪ੍ਰੀਤ ਸਿੰਘ)- ਸੇਕਰਡ ਹਾਰਟਸ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਸੰਪੂਰਨ ਹੋਏ ਸੀ.ਬੀ.ਐੱਸ.ਈ. ਕਲਸਟਰ 18 ਵਿਚ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੀ ਫੁੱਟਬਾਲ ਟੀਮ ਦਾ (19 ਸਾਲਾਂ ਵਰਗ ਵਿੱਚ) ਪ੍ਰਦਰਸ਼ਨ ਸ਼ਾਨਦਾਰ ਰਿਹਾ। ਫਾਈਨਲ ਮੈਚ ਵਿੱਚ ਦੁਆਬਾ ਪਬਲਿਕ ਸਕੂਲ ਪਾਰੋਵਾਲ ਦੀ ਟੀਮ ਨੂੰ ਹਰਾ ਕੇ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਗੋਲਡ ਮੈਡਲ ਜਿੱਤਿਆ। ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਸਕੂਲ ਦੇ ਚੇਅਰ ਪਰਸਨ ਸੰਤ ਬਾਬਾ ਮਨਮੋਹਨ ਸਿੰਘ ਅਤੇ ਸੰਤ ਬਾਬਾ ਜਨਕ ਸਿੰਘ ਨੇ ਪ੍ਰਿੰਸੀਪਲ ਸਾਹਿਬ ਨੂੰ ਖਿਡਾਰੀਆਂ ਨੂੰ ਅਤੇ ਉਨ੍ਹਾਂ ਦੇ ਕੋਚ ਮੋਹਨਪਾਲ ਸਿੰਘ ਪਰਮਾਰ ਅਤੇ ਜੁਗਲ ਕਿਸ਼ੋਰ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਰਣਜੀਤ ਸਿੰਘ ਨੇ ਵੀ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਉਹਨਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਾਵਣ ਸ਼ਿਵਰਾਤਰੀ ਮੌਕੇ ਮੰਦਰ ਸ੍ਰੀ ਬਾਬਾ ਭੂਤਨਾਥ ਵਿਖੇ ਲਗਾਇਆ ਵਿਸ਼ਾਲ ਭੰਡਾਰਾ ਤੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਆਰ . ਸੀ . ਐੱਮ . ਟੀ . ਮੁਫ਼ਤ ਹੁਨਰ ਸਿਖਲਾਈ ਕੇਂਦਰ ਵਿਖੇ ਸਵਰਗੀ ਸੁਦਰਸ਼ਨ ਚੋਪੜਾ ਦੀ ਯਾਦ ’ ਚ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।