26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੱਤਿਅਮ ਇੰਸਟੀਟਿਊਟ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨਕੋਦਰ, 25 ਅਗਸਤ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸਥਾਨਕ ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਨਕੋਦਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਪੰਜਾਬੀ ਸੱਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ।

ਅਜੀਤ ਡੈਸਕ 26-08-2026
ਨਕੋਦਰ, 25 ਅਗਸਤ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸਥਾਨਕ ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਨਕੋਦਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਪੰਜਾਬੀ ਸੱਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕਰਦੇ ਹੋਏ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਤੀਆਂ ਦੇ ਇਸ ਰੰਗੀਨ ਸਮਾਗਮ ਦੌਰਾਨ ਵਿਦਿਆਰਥਣਾਂ ਲਈ ਵੱਖ-ਵੱਖ ਮਨੋਰੰਜਕ ਅਤੇ ਰਵਾਇਤੀ ਪੰਜਾਬੀ ਖੇਡਾਂ ਵੀ ਕਰਵਾਈਆਂ ਗਈਆਂ। ਸਮਾਗਮ ਦੌਰਾਨ ‘ਮਿਸ ਤੀਜ’ ਅਤੇ ‘ਮਿਸ ਪੰਜਾਬਣ’ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਮਿਸ ਪਰਨੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ, ਆਤਮ-ਵਿਸ਼ਵਾਸ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਸਮਰਪਣ ਲਈ “ਮਿਸ ਤੀਜ 2026-27” ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ । ਜੇਤੂ ਵਿਦਿਆਰਥਣਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ, ਐਮ.ਡੀ. ਸ਼੍ਰੀ ਸ਼ਿਵਮ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਸ਼ਿਦ ਹਾਮਿਦ, ਸੱਤਿਅਮ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਪਾਰਸ ਚੱਢਾ ਅਤੇ ਇੰਡੋ ਸਵਿਸ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪੰਕਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ । ਅੰਤ ਵਿੱਚ ਸਮੂਹ ਵਿਦਿਆਰਥਣਾਂ, ਸਟਾਫ਼ ਅਤੇ ਹਾਜ਼ਰ ਪਤਵੰਤਿਆਂ ਨੇ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ।
ਪਿਛਲੀ ਖ਼ਬਰ ਪਰਸ ਵਾਪਸ ਕਰ ਕੇ ਇਮਾਨਦਾਰੀ ਦਿਖਾਈ ਅਗਲੀ ਖ਼ਬਰ ਸੜਕਾਂ ਕਿਨਾਰੇ ਡਿੱਗੇ ਅਤੇ ਕੱਟੇ ਪਏ ਦਰੱਖ਼ਤ ਬਣ ਰਹੇ ਹਨ ਜਾਨਲੇਵਾ ਹਾਦਸਿਆਂ ਦਾ ਸਬੱਬ ਪ੍ਰਸ਼ਾਸਨ ਅਤੇ ਵਿਭਾਗ ਕੁੰਭਕਰਨੀ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।