27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਘਪਲਿਆਂ ਦਾ ਕੇਂਦਰ ਬਣਦਾ ਜਾ ਰਿਹਾ ਹੈ ਜਲੰਧਰ ਦਾ ਨਗਰ ਨਿਗਮ

ਜਲੰਧਰ, 26 ਅਗਸਤ (ਪਵਨ ਖਰਬੰਦਾ)-ਬੀਤੇ ਦਿਨ ਨਗਰ ਨਿਗਮ ਦੀ ਹਾਊਸ ਮੀਟਿੰਗ ’ਚ ਸੱਤਾਧਾਰੀ ਪਾਰਟੀ ਦੇ ਮੇਅਰ ਤੇ ਕੌਂਸਲਰਾਂ ਵਲੋਂ ਜੋ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਧੱਕੇ ਨਾਲ ਏਜੰਡੇ ਦੇ ਮੱਤੇ ਪਾਸ ਕਰ ਦਿੱਤੇ ਗਏ , ਉਹ ਬਹੁਤ ਹੀ ਿਨਿੰਦਣਯੋਗ ਮਸਲਾ ਹੈ ਤੇ ਅੱਜ ਤੱਕ ਕਦੇ ਵੀ ਨਹੀਂ ਇਸ ਤਰ੍ਹਾਂ ਨਹੀਂ ਹੋਇਆ ਕਿ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਸੱਤਾਧਾਰੀ ਪਾਰਟੀ ਦੇ ਮੇਅਰ ਤੇ ਉਨ੍ਹਾਂ ਦੇ ਸਾਥੀ ਵਿਰੋਧੀ ਧਿਰ ਦੀਆਂ ਮੰਗਾਂ ਦਾ ਜਵਾਬ ਦਿੱਤੇ ਬਿਨ੍ਹਾਂ ਹੀ ਮੀਟਿੰਗ ਛੱਡ ਕੇ ਚਲੇ ਗਏ ਹੋਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵੈਸਟ ਹਲਕੇ ਦੇ ਵਿਧਾਇਕ ਜੂਨੀਅਰ ਬਾਵਾ ਹੈਨਰੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਰਦੇ ਹੋਏ ਕਿਹਾ ਕਿ ਜਲੰਧਰ ਦੇ ਮੇਅਰ ਵਿਨੀਤ ਧੀਰ ਵਲੋਂ ਇੱਕ ਕੰਪਨੀ ਨੂੰ 607 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦੇ ਚੱਕਰ ’ਚ ਸਫਾਈ ਕਰਮਚਾਰੀਆਂ ਨੂੰ ਨਾਰਾਜ਼ ਕਰ ਦਿੱਤਾ, ਜਿਸ ਸਦਕਾ ਪੂਰੇ ਸ਼ਹਿਰ ਦੀਆਂ ਸੜਕਾਂ ਅਤੇ ਮੁਹੱਲਿਆਂ ’ਚ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਲੋਕ ਬਿਮਾਰੀਆਂ ਦੀ ਲਪੇਟ ’ਚ ਆ ਸਕਦੇ ਹਨ।

ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਪਵਨ ਖਰਬੰਦਾ)-ਬੀਤੇ ਦਿਨ ਨਗਰ ਨਿਗਮ ਦੀ ਹਾਊਸ ਮੀਟਿੰਗ ’ਚ ਸੱਤਾਧਾਰੀ ਪਾਰਟੀ ਦੇ ਮੇਅਰ ਤੇ ਕੌਂਸਲਰਾਂ ਵਲੋਂ ਜੋ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਧੱਕੇ ਨਾਲ ਏਜੰਡੇ ਦੇ ਮੱਤੇ ਪਾਸ ਕਰ ਦਿੱਤੇ ਗਏ , ਉਹ ਬਹੁਤ ਹੀ ਿਨਿੰਦਣਯੋਗ ਮਸਲਾ ਹੈ ਤੇ ਅੱਜ ਤੱਕ ਕਦੇ ਵੀ ਨਹੀਂ ਇਸ ਤਰ੍ਹਾਂ ਨਹੀਂ ਹੋਇਆ ਕਿ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਸੱਤਾਧਾਰੀ ਪਾਰਟੀ ਦੇ ਮੇਅਰ ਤੇ ਉਨ੍ਹਾਂ ਦੇ ਸਾਥੀ ਵਿਰੋਧੀ ਧਿਰ ਦੀਆਂ ਮੰਗਾਂ ਦਾ ਜਵਾਬ ਦਿੱਤੇ ਬਿਨ੍ਹਾਂ ਹੀ ਮੀਟਿੰਗ ਛੱਡ ਕੇ ਚਲੇ ਗਏ ਹੋਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵੈਸਟ ਹਲਕੇ ਦੇ ਵਿਧਾਇਕ ਜੂਨੀਅਰ ਬਾਵਾ ਹੈਨਰੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਰਦੇ ਹੋਏ ਕਿਹਾ ਕਿ ਜਲੰਧਰ ਦੇ ਮੇਅਰ ਵਿਨੀਤ ਧੀਰ ਵਲੋਂ ਇੱਕ ਕੰਪਨੀ ਨੂੰ 607 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦੇ ਚੱਕਰ ’ਚ ਸਫਾਈ ਕਰਮਚਾਰੀਆਂ ਨੂੰ ਨਾਰਾਜ਼ ਕਰ ਦਿੱਤਾ, ਜਿਸ ਸਦਕਾ ਪੂਰੇ ਸ਼ਹਿਰ ਦੀਆਂ ਸੜਕਾਂ ਅਤੇ ਮੁਹੱਲਿਆਂ ’ਚ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਲੋਕ ਬਿਮਾਰੀਆਂ ਦੀ ਲਪੇਟ ’ਚ ਆ ਸਕਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਪਰਗਟ ਸਿੰਘ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ , ਕੌਂਸਲਰ ਬਲਰਾਜ ਠਾਕੁਰ, ਪਵਨ ਕੁਮਾਰ , ਗੁਰਵਿੰਦਰਪਾਲ ਸਿੰਘ ਬੰਟੀ ਨੀਲਕੰਠ, ਗੁਰਨਾਮ ਸਿੰਘ ਮੁਲਤਾਨੀ , ਡਾ ਜਸਲੀਨ ਸੇਠੀ , ਪਰਮਜੋਤ ਸਿੰਘ ਸ਼ੈਰੀ ਚੱਢਾ , ਮਹਿੰਦਰ ਸਿੰਘ ਗੁੱਲੂ, ਦਵਿੰਦਰ ਸ਼ਰਮਾ ਬੋਬੀ , ਆਸ਼ੂ ਸ਼ਰਮਾ , ਹਰਪ੍ਰੀਤ ਸਿੰਘ ਵਾਲੀਆ , ਵਿਕਾਸ ਤਲਵਾੜ , ਸਲਿਲ ਬਾਹਰੀ , ਪਰਮਜੀਤ ਸਿੰਘ ਪੰਮਾ , ਨੀਰਜ ਜੱਸਲ , ਮਨਿੰਦਰ ਕੌਰ , ਜਤਿੰਦਰ ਕੁਮਾਰ ਜੋਨੀ , ਹਰਲਗਨ ਸਿੰਘ ਮੌਜੂਦ ਸਨ । ਇਸ ਉਕਤ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਵਲੋ ਹਾਊਸ ਦੀ ਮੀਟਿੰਗ ਦੌਰਾਨ ਜੋ ਏਜੰਡਾ ਜਾਰੀ ਕੀਤਾ ਗਿਆ ਹੈ, ਉਸ ਤੋ ਸਾਫ਼ ਪਤਾ ਲੱਗ ਰਿਹਾ ਹੈ ਕਿ ਨਗਰ ਨਿਗਮ ਵਿਚ ਕਿਸ ਪੱਧਰ ’ਤੇ ਭਿ੍ਸ਼ਟਾਚਾਰ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸੁਪਰ ਸੈਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਜੋ ਕੰਮ ਚੱਲ ਰਿਹਾ ਹੈ, ਇਸ ਦੀ ਆੜ ’ਚ ਵੀ ਕਰੋੜਾਂ ਰੁਪਏ ਦਾ ਘਪਲਾ ਹੋ ਰਿਹਾ ਹੈ, ਜਿਸ ਸੰਬੰਧੀ ਬੀਤੇ ਦਿਨ ਹੋਈ ਹਾਊਸਟ ਮੀਟਿੰਗ ’ਚ ਕੋਈ ਵੀ ਚਰਚਾ ਨਹੀਂ ਹੇਣ ਦਿੱਤੀ ਗਈ। ਹਾਜ਼ਰ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਵਿਚ ਸਿਆਸੀ ਸ਼ਹਿ ਤੇ ਵੱਡੀਆ ਵੱਡੀਆ ਨਾਜਾਇਜ਼ ਇਮਾਰਤਾਂ ਦੀ ਉਸਾਰੀ ਹੋ ਰਹੀ ਹੈ ਤੇ ਨਗਰ ਨਿਗਮ ਦੀ ਅਫ਼ਸਰਸ਼ਾਹੀ ਕੁੰਭਕਰਨੀ ਨੀਂਦ ਸੁੱਤੀ ਪਈ ਹੈ । ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਖੇਤਰਾਂ ’ਚ ਐਡਵਰਟਾਈਜ਼ਮੈਂਟ ਲਈ ਲਾਏ ਜਾ ਰਹੇ ਯੂਨੀਪੋਲ ਦੀ ਆੜ ’ਚ ਵੀ ਕਰੋੜਾਂ ਰੁਪਏ ਦਾ ਘਪਲਾ ਕੀਤਾ ਜਾ ਰਿਹਾ ਹੈ ਤੇ ਇਸ ਸੰਬੰਧੀ ਕੋਈ ਵੀ ਜਾਣਕਾਰੀ ਹਾਊਸ ’ਚ ਸਾਂਝੀ ਨਹੀਂ ਕੀਤੀ ਜਾ ਰਹੀ ਹੈ। । ਇਸ ਦੌਰਾਨ ਕੌਂਸਲਰ ਗੁਰਨਾਮ ਸਿੰਘ ਮੁਲਤਾਨੀ ਨੇ ਸ਼ਹਿਰ ਦੇ ਵੱਖ ਵੱਖ ਚੌਂਕਾਂ ’ਚ ਲੱਗੀਆਂ ਹੋਈ ਟ੍ਰੈਫਿਕ ਲਾਈਟਾਂ ਸੰਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਟ੍ਰੈਫਿਕ ਲਾਈਟਾਂ ਦਾ ਠੇਕਾ ਮੁੜ ਉਸ ਕੰਪਨੀ ਨੂੰ ਦੇ ਦਿੱਤਾ ਗਿਆ ਹੈ, ਜੋ ਕਿ ਇਸ ਕੰਮ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲੈਂਦੀ ਹੈ ਤੇ ਨਿਗਮ ਵਲੋਂ ਉਕਤ ਕੰਪਨੀ ਨੂੰ ਕੰਮ ਦੇਣ ਤੋਂ ਰੋਕ ਦਿੱਤਾ ਗਿਆ ਸੀ ਪ੍ਰੰਤੂ ਸਿਆਸੀ ਸ਼ਹਿ ’ਤੇ ਉਕਤ ਕੰਪਨੀ ਨੂੰ ਮੁੜ ਸਾਢੇ 9 ਕਰੋੜ ਰੁਪਏ ਦਾ ਕੰਮ ਦੇ ਦਿੱਤਾ ਗਿਆ ਹੈ। ਕਾਂਗਰਸੀ ਆਗੂਆ ਨੇ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ , ਇਹ ਪੈਸਾ ਜਨਤਾ ਦਾ ਹੈ ਤੇ ਇਸ ਦੀ ਫਿਜ਼ੂਲਖਰਚੀ ਅਤੇ ਬਰਬਾਦੀ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਕਹਿਣ ’ਤੇ ਨਿਗਮ ’ਚ ਹੋਣ ਵਾਲੇ ਕਰੋੜਾਂ ਰੁਪਏ ਦੇ ਭਿ੍ਸ਼ਟਾਚਾਰ ’ਚ ਉਨ੍ਹਾਂ ਦਾ ਸਾਥ ਦੇਣਗੇ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਨੂੰ ਵੀ ਆਪਣੀਆਂ ਗਲਤੀਆਂ ਦਾ ਖਮਿਆਜਾ ਭੁਗਤਨਾ ਪਵੇਗਾ।
ਪਿਛਲੀ ਖ਼ਬਰ ਇਸਲਾਮਾਬਾਦ ਦੇ ਪਿਮਸ ਹਸਪਤਾਲ ’ਚ ਅੱਗ ਲੱਗਣ ਨਾਲ 15 ਨਵਜੰਮੇ ਬੱਚਿਆਂ ਦੀ ਮੌਤ ਅਗਲੀ ਖ਼ਬਰ ਬਿਨਾਂ ਜੀ . ਪੀ . ਐੱਸ . ਤੋਂ ਚੱਲ ਰਹੀਆਂ ਨਗਰ ਨਿਗਮ ਦੀਆਂ 39 ਟਰੈਕਟਰ - ਟਰਾਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।