27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਿਹਤ ਵਿਭਾਗ ਦੇ ਐੱਨ . ਐੱਚ . ਐੱਮ . ਤੇ ਮੁਹੱਲਾ ਕਲੀਨਿਕਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਜ਼ਿਲ੍ਹੇ ’ ਚ ਸਿਹਤ ਸੇਵਾਵਾਂ ਪ੍ਰਭਾਵਿਤ

ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਐੱਨ. ਐੱਚ.

ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਐੱਨ. ਐੱਚ. ਐੱਮ. ਮੁਲਾਜ਼ਮਾਂ ਅਤੇ ਆਮ ਆਦਮੀ ਕਲੀਨਿਕਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਜ਼ਿਲ੍ਹੇ ’ਚ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਵੱਡੀ ਗਿਣਤੀ ਸਿਹਤ ਮੁਲਾਜ਼ਮਾਂ ਦੇ ਹੜਤਾਲ ’ਤੇ ਰਹਿਣ ਕਾਰਨ ਬਹੁਤੇ ਸਿਹਤ ਕੇਂਦਰ ਬੰਦ ਹੋਣ ਨਾਲ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਹੈ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ 13 ਅਗਸਤ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ ਜਦੋਂਕਿ 25 ਅਗਸਤ ਤੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ’ਚ ਕੰਮ ਕਰਨ ਵਾਲੇ ਡਾਕਟਰ, ਫਾਰਮਾਸਿਸਟ ਤੇ ਕਲੀਨਿਕ ਸਹਾਇਕ ਵੀ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਵੱਡੀ ਗਿਣਤੀ ਸਿਹਤ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਜ਼ਿਲ੍ਹੇ ’ਚ ਸਿਹਤ ਸੇਵਾਵਾਂ ਦਾ ਮੰਦਾ ਹਾਲ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਸਿਹਤ ਵਿਭਾਗ ਦੇ ਪੱਕੇ ਮੁਲਾਜ਼ਮ ਹੀ ਡਿਊਟੀਆਂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਕੋਲ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ ਅਤੇ ਲੋਕਾਂ ਨੂੰ ਇਲਾਜ ਵਾਸਤੇ ਆਪਣੀ ਵਾਰੀ ਦੀ ਲੰਮੀਂ ਉਡੀਕ ਕਰਨੀ ਪੈ ਰਹੀ ਹੈ। ਸਿਹਤ ਵਿਭਾਗ ਦੇ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਵਲੋਂ ਆਪਣੇ ਸੰਘਰਸ਼ ਤਹਿਤ ਬੁੱਧਵਾਰ ਨੂੰ ਨੈਸ਼ਨਲ ਪਹਿਲਾਂ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਡਾ. ਪੰਖੁੜੀ ਤੇ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੀ ਜ਼ਿਲ੍ਹਾ ਪ੍ਰਧਾਨ ਪ੍ਰੀਤੀ ਦੀ ਅਗਵਾਈ ਹੇਠ ਪ੍ਰੈਸ ਕਲੱਬ ਤੱਕ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਸਮੂਹ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਅਤੇ ਸਿਹਤ ਮੰਤਰੀ ਖਿਲ਼ਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਿਹਤ ਮੁਲਾਜ਼ਮਾਂ ਦੇ ਆਗੂਆਂ ਨੇ ਕਿਹਾ ਕਿ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਇਹ ਹੜਤਾਲ ਜਾਰੀ ਰਹੇਗੀ ਅਤੇ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਡਾ. ਸੁਮੀਤ ਕਪਾਹੀ, ਸੀ. ਐੱਚ. ਓ. ਸੁਖਪ੍ਰੀਤ ਕੌਰ, ਡਾ. ਯੋਗੇਸ਼ ਸਚਦੇਵਾ, ਪਰਮਵੀਰ ਝਮਟ, ਡਾ. ਪੰਕਜ, ਡਾ. ਗੌਰਵ, ਡਾ. ਸਿਲਵਰੀ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਐੱਨ. ਐੱਚ. ਐੱਮ. ਮੁਲਾਜ਼ਮ ਅਤੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਭਲਕੇ ਮਨਾਇਆ ਜਾਵੇਗਾ ‘ਗੁਰੂ ਲਾਧੋ ਰੇ ਦਿਵਸ’ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕਾਂ , ਰੱਖੜੀਆਂ ਤੇ ਮਠਿਆਈਆਂ ਦੀ ਵਧੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।