28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਿਸਾਨਾਂ ਦੀ ਦੋਖੀ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋ ਮੱਛੀ ਹੋਇਆ ਅਕਾਲੀ ਦਲ - ਮੁੱਖ ਮੰਤਰੀ ਮਾਨ ਕਾਹਲਵਾਂ ਪਿੰਡ ’ ਚ ਵਿਧਾਇਕ ਬਲਕਾਰ ਸਿੰਘ ਵਲੋਂ ਕਰਵਾਈ ‘ ਲੋਕ ਮਿਲਣੀ ਨੂੰ ਕੀਤਾ ਸੰਬੋਧਨ

ਕਰਤਾਰਪੁਰ, 27 ਅਗਸਤ (ਭਜਨ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ । ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ ।

ਕੜਕਦੀ ਧੁੱਪ ’ਚ ਕਰੀਬ 50 ਮਿੰਟ ਦੇ ਭਾਸ਼ਨ ਦੌਰਾਨ ਵਿਰੋਧੀਆਂ ਨੂੰ ਲਾਏ ਰਗੜੇ 28-08-2026
ਕਰਤਾਰਪੁਰ, 27 ਅਗਸਤ (ਭਜਨ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ । ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ । 90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਮੋਟਰਾਂ ਦੀ ਸਪਲਾਈ ਤੇ ਨਹਿਰੀ ਪਾਣੀ, ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ “ਚੋਰਾਂ ਦੀ ਸਰਕਾਰ” ਅਤੇ ਮੌਜੂਦਾ “ਇਮਾਨਦਾਰ ਸਰਕਾਰ” ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ । ਉਨ੍ਹਾਂ ਨੇ ਪੂਰੇ ਸੂਬੇ ’ਚ ਨਸ਼ਾ ਫੈਲਾਉਣ ਲਈ ਅਕਾਲੀਆਂ ‘ਤੇ ਨਿਸ਼ਾਨਾ ਸਾਧਿਆ, ਜਦਕਿ ਇਹ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ‘ਤੇ ਕਾਬੂ ਪਾ ਰਹੀ ਹੈ।’ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਮੈਨੂੰ ਅਥਾਹ ਪਿਆਰ ਦਿੰਦੇ ਹਨ, ਜਦਕਿ ਉਹ ਕਾਂਗਰਸ ਅਤੇ ਅਕਾਲੀਆਂ ਨਾਲ ਹੱਥ ਮਿਲਾਉਣ ਤੋਂ ਵੀ ਝਿਜਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ, ਜੋ ਕਿ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦਾ ਇੱਕ ਮੁੱਖ ਕਾਰਨ ਸੀ । ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਲੋਕਾਂ ਨੂੰ ਹਰਾਇਆ, ਜਿਨ੍ਹਾਂ ਨੇ ਉਨ੍ਹਾਂ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਨੇ ਵਾਗਡੋਰ ਸੰਭਾਲੀ । ਇਹਨਾਂ ਰਵਾਇਤੀ ਸਿਆਸੀ ਪਾਰਟੀਆਂ ਦਾ ਇੱਕੋ-ਇੱਕ ਏਜੰਡਾ ਪੰਜਾਬ ਨੂੰ ਬਦਨਾਮ ਕਰਨਾ ਹੈ । ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ, “ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ। “ਸੱਤਾ ਦੀ ਲਾਲਸਾ ਖਾਤਰ ਅਕਾਲੀ ਦਲ ਹੁਣ ਭਾਜਪਾ ਨਾਲ ਗਠਜੋੜ ਲਈ ਤਰਲੇ ਮਾਰ ਰਿਹਾ ਹੈ । ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ, ਜਦਕਿ ਅਸੀਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ । ਇਸ ਮੌਕੇ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ ਵਲੋਂ ਸਟੇਜ ਲਗਾ ਕੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ । ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ,ਮੈਡਮ ਹਰਪ੍ਰੀਤ ਕੌਰ,ਸੰਦੀਪ ਸੈਣੀ ਦੋਆਬਾ ਇੰਚਾਰਜ, ਚੇਅਰਮੈਨ ਗੁਰਪਾਲ ਸਿੰਘ ਮਾਗੇਕੀ, ਪ੍ਰਧਾਨ ਪ੍ਰਦੀਪ ਦੁੱਗਲ ,ਸੁਰਿੰਦਰ ਸਿੰਘ ਕਾਹਲੋਂ, ਗੁਰਜਿੰਦਰ ਸਿੰਘ ਭਤੀਜਾ, ਪਰਮਜੀਤ ਸਿੰਘ ਬਸ਼ੇਸ਼ਰਪੁਰ, ਭੁਪਿੰਦਰ ਸਿੰਘ ਭਿੰਦਾ ਕਾਹਲੋਂ, ਸਰਪੰਚ ਦਲਬੀਰ ਸਿੰਘ ਕਾਹਲੋਂ, ਪ੍ਰਧਾਨ ਵਰੁਣ ਬਾਵਾ, ਕੌਂਸਲਰ ਜਤਨ ਸ਼ਰਮਾ, ਸਰਪੰਚ ਹਰਜਿੰਦਰ ਸਿੰਘ ਰਾਜਾ, ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਸੁਰਿੰਦਰ ਸਿੰਘ ਟਾਹਲੀ ਸਾਹਿਬ, ਚੇਅਰਮੈਨ ਰਾਜ ਕੁਮਾਰ ਅਰੋੜਾ, ਜਸਵਿੰਦਰ ਸਿੰਘ ਬਬਲਾ, ਕੌਂਸਲਰ ਬਲਵਿੰਦਰ ਸਿੰਘ ਗੋਲਡੀ, ਕੌਂਸਲਰ ਕੁਲਵਿੰਦਰ ਕੌਰ,ਚੇਅਰਮੈਨ ਗਗਨ ਛਾਬੜਾ, ਚਰਨਜੀਤ ਸਿੰਘ ਚੰਨਾ ਪੱਤੜ, ਨੰਬਰਦਾਰ ਤਰਸੇਮ ਸਿੰਘ, ਨੰਬਰਦਾਰ ਚਰਨਜੀਤ ਸਿੰਘ, ਅਮਨ ਸਿੰਘ ਖੱਖ, ਗੁਰਦਿਆਲ ਸਿੰਘ ਜੰਡੇ ਸਰਾਏ, ਸੁਰਜੀਤ ਸਿੰਘ ਘੁਮਿਆਰਾ, ਮਾਨਵ ਛਾਬੜਾ, ਗਗਨ ਪੁਰੇਵਾਲ, ਸ਼ੇਰ ਸਿੰਘ ਨੰਦਰਾ,ਸੁੱਖਾ ਸਿੰਘ ਨੁਸੀ, ਪ੍ਰਧਾਨ ਗਗਨਦੀਪ ਸਿੰਘ ਚਕਰਾਲਾ,ਪ੍ਰਧਾਨ ਅਵਤਾਰ ਸਿੰਘ ਸ਼ਾਹ,ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਜਾਗੀਰ ਸਿੰਘ, ਨੰਬਰਦਾਰ ਰਣਜੀਤ ਸਿੰਘ, ਨੰਬਰਦਾਰ ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਆਪ ਵਰਕਰ ਤੇ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ , ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ ਅਗਲੀ ਖ਼ਬਰ ਕਿਸਾਨਾਂ ਦੀ ਦੋਖੀ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋ ਮੱਛੀ ਹੋਇਆ ਅਕਾਲੀ ਦਲ - ਮੁੱਖ ਮੰਤਰੀ ਮਾਨ ਕਾਹਲਵਾਂ ਪਿੰਡ ’ ਚ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।