ਜਲੰਧਰ, 28 ਅਗਸਤ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਗੁਰ ਸ਼ਬਦ ਪ੍ਰਚਾਰ ਜਥਾ ਜਲੰਧਰ ਦੇ ਡਾ. ਪਰਮਜੀਤ ਸਿੰਘ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਨੇ ਕੀਰਤਨ ਅਤੇ ਕਥਾ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ), ਬੀਬੀ ਪਰਮਿੰਦਰ ਕੌਰ ਤੇ ਹੋਰ ਹਾਜ਼ਰ ਸਨ।