ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਮਨਾਇਆ ‘ ਗੁਰੂ ਲਾਧੋ ਰੇ ਦਿਵਸ’
ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਗਟ ਦਿਵਸ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ੁੱਕਰਵਾਰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਬਾਹਰ ਤੋਂ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਅਜੀਤ ਡੈਸਕ
30-08-2026