ਧੋਗੜੀ ਰੋਡ ਦੇ ਦੁਕਾਨਦਾਰਾਂ ਵਲੋਂ ਐਸੋਸੀਏਸ਼ਨ ਬਣਾਉਣ ਦਾ ਉਪਰਾਲਾ
ਐੱਸ . ਸੀ . ਸਿਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਤੋਂ , 7 ਤੱਕ ਭਰੇ ਜਾ ਸਕਦੇ ਹਨ ਫਾਰਮ
ਜਲੰਧਰ, 31 ਅਗਸਤ (ਜਤਿੰਦਰ ਪੰਮੀ)– ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਸਤੰਬਰ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਫ਼ਗਵਾੜਾ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਨੇ ਦੱਸਿਆ ਕਿ ਸਿਖ਼ਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।
ਜਲੰਧਰ, 31 ਅਗਸਤ (ਜਤਿੰਦਰ ਪੰਮੀ)– ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਸਤੰਬਰ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਫ਼ਗਵਾੜਾ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਨੇ ਦੱਸਿਆ ਕਿ ਸਿਖ਼ਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੇਂਡੂ ਪਿਛੋਕੜ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ (ਮਰਦ/ਔਰਤ), ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਤੇ ਘੱਟ-ਘੱਟ ਪੰਜਵੀਂ ਪਾਸ ਹੋਵੇ, ਡਿਪਟੀ ਡਾਇਰੈਕਟਰ ਡੇਅਰੀ ਲਾਡੋਵਾਲੀ ਰੋਡ ਆਰ.ਡੀ.ਡੀ.ਐਲ. ਕੰਪਲੈਕਸ ਵਿਖੇ 7 ਸਤੰਬਰ ਤੱਕ ਆਪਣਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਅਤੇ ਬੱਚਤ ਖਾਤਾ ਪਾਸਬੁੱਕ ਦੀ ਫੋਟੋ ਕਾਪੀ ਲੈ ਕੇ ਫਾਰਮ ਭਰ ਸਕਦੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਵਿਭਾਗੀ ਕਮੇਟੀਆਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2, 5,10 ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ ਵਿਭਾਗ ਵਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।