ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵਲੋਂ ਰਾਜ ਕਰਨ ਸਿੰਘ ਮਰਵਾਹਾ ਦਾ ਸਨਮਾਨ
ਕਿਸਾਨਾਂ ਨੇ ਡੀ . ਸੀ . ਦਫ਼ਤਰ ਦੇ ਬਾਹਰ ਦਿੱਤਾ ਧਰਨਾ - ਮੰਗ ਪੱਤਰ ਸੌਂਪਿਆ
ਜਲੰਧਰ, 31 ਅਗਸਤ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਬਾਅਦ ’ਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸ਼ਾਸ਼ਨਿਕ ਅਧਿਕਾਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ।
ਜਲੰਧਰ, 31 ਅਗਸਤ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਬਾਅਦ ’ਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸ਼ਾਸ਼ਨਿਕ ਅਧਿਕਾਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ । ਇਸ ਮੌਕੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ । ਮੰਗ ਪੱਤਰ ਵਿੱਚ ਫ਼ਸਲਾਂ ਦੇ ਲਾਹੇਵੰਦ ਭਾਅ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀਆਂ ਫ਼ਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵਾਲੀਆਂ ਨੀਤੀਆਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ । ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ’ਤੇ ਲਕੀਰ ਫੇਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੱਕੇ ਰੁਜ਼ਗਾਰ ਅਤੇ ਬਣਦੀਆਂ ਸਹੂਲਤਾਂ ਦੇਣ, ਬਿਜਲੀ-ਪਾਣੀ ਅਤੇ ਸਿੰਚਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਦੀਆਂ ਮੰਗਾਂ ਵੀ ਮੰਗ ਪੱਤਰ ਵਿੱਚ ਰੱਖੀਆਂ ਗਈਆਂ । ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਕੀਤੀਆਂ ਜਾ ਰਹੀਆਂ ਟਰੇਡ ਡੀਲਾਂ ਅਤੇ ਅਜਿਹੀਆਂ ਨੀਤੀਆਂ, ਜਿਨ੍ਹਾਂ ਦਾ ਸਿੱਧਾ ਪ੍ਰਭਾਵ ਕਿਸਾਨਾਂ ਅਤੇ ਖੇਤੀਬਾੜੀ ’ਤੇ ਪੈਂਦਾ ਹੈ, ਬਾਰੇ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ । ਇਸ ਮੌਕੇ ਸਲਵਿੰਦਰ ਸਿੰਘ ਜਾਣੀਆ ਜ਼ਿਲ੍ਹਾ ਪ੍ਰਧਾਨ, ਸੁਖਬੀਰ ਸਿੰਘ ਕੁੱਕੜ ਪਿੰਡ, ਜ਼ਿਲ੍ਹਾ ਖ਼ਜ਼ਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀ, ਨਿਰਮਲ ਸਿੰਘ ਢੰਡੋਵਾਲ, ਰਜਿੰਦਰ ਸਿੰਘ ਨੰਗਣੀਆ, ਸ਼ੇਰ ਸਿੰਘ ਰਾਮੇ, ਬਲਰਾਜ ਸਿੰਘ ਚੱਕ ਬਾਹਮਣੀ, ਨਰਿੰਦਰ ਸਿੰਘ ਪ੍ਰਧਾਨ ਬੀ. ਕੇ. ਯੂ. ਦੁਆਬਾ, ਕ੍ਰਿਪਾਲ ਸਿੰਘ ਮੂਸਾਪੁਰ, ਤਰਸੇਮ ਸਿੰਘ ਢਿੱਲੋਂ, ਬਿਕਰਮਜੀਤ ਸਿੰਘ ਸਰੀਂਹ, ਰਸ਼ਪਾਲ ਸਿੰਘ ਸ਼ਾਦੀਪੁਰ, ਜਸਵੰਤ ਸਿੰਘ ਕਾਹਲੋਂ, ਰਣਜੀਤ ਸਿੰਘ, ਹਰਮਿੰਦਰ ਸਿੰਘ ਰਾਣਾ ਮੁਠੱਡਾ, ਬਲਬੀਰ ਸਿੰਘ ਕੋਟ ਕਲਾਂ, ਅਵਤਾਰ ਸਿੰਘ ਕੋਟ ਕਲਾਂ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਬਾਹੀਆ ਅਤੇ ਲਵਪ੍ਰੀਤ ਸਿੰਘ ਕੋਟਲੀ ਗਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ ।