02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿੱਖੀ ਦੀ ਪੁੰਗਰਦੀ ਪਨੀਰੀ ਨੂੰ ਧਰਮ ਨਾਲ ਜੋੜਨ ਲਈ ਗੁਰਮਤਿ ਸਿੱਖਿਆ ਸਭਾ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਗੁਰਕ੍ਰਿਪਾਲ ਸਿੰਘ

a ਜਲੰਧਰ, 1 ਸਤੰਬਰ (ਐੱਮ. ਐੱਸ.

ਸਮਾਗਮ ਦੌਰਾਨ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਧਾਨ ਗੁਰਕ੍ਰਿਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਰਜਿੰਦਰ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ ਅਤੇ ਹੋਰ। ਤਸਵੀਰ : ਮੁਨੀਸ਼ 02-09-2026
a ਜਲੰਧਰ, 1 ਸਤੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ, ਜਲੰਧਰ ਵਿਖੇ ਗੁਰਮਤਿ ਸਿੱਖਿਆ ਸਭਾ ਵਲੋਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਬੱਚਿਆਂ ਨੇ ਗੁਰਬਾਣੀ ਕੀਰਤਨ, ਲੈਕਚਰ ਅਤੇ ਕਵਿਤਾਵਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ’ਚ ਗੁਰੂ ਸਾਹਿਬ ਦੇ ਤਾਬਿਆ ਬੈਠਣ ਦੀ ਸੇਵਾ ਤੋਂ ਲੈ ਕੇ ਚੌਰ ਸਾਹਿਬ, ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਦੀ ਸੇਵਾ ਵੀ ਬੱਚਿਆਂ ਵਲੋਂ ਹੀ ਨਿਭਾਈ ਗਈ। ਸਿੱਖ ਐਜੂਕੇਸ਼ਨਲ ਵੈੱਲਫੇਅਰ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਇਸ ਸਮਾਗਮ ’ਚ ਭਾਗ ਲੈਣ ਵਾਲਿਆਂ ਨੂੰ ਗੁਰਮਤਿ ਸਿੱਖਿਆ ਸਭਾ ਵਲੋਂ ਹਰ ਐਤਵਾਰ ਲਗਾਈਆਂ ਜਾਂਦੀਆਂ ਬੱਚਿਆਂ ਦੀਆਂ ਵਿਸ਼ੇਸ਼ ਕਲਾਸਾਂ ’ਚ ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਵਲੋਂ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਕਿਹਾ ਕਿ ਗੁਰਮਤਿ ਸਿੱਖਿਆ ਸਭਾ ਵਲੋਂ ਸਿੱਖੀ ਦੀ ਪੁੰਗਰਦੀ ਪਨੀਰੀ ਨੂੰ ਸੇਵਾ, ਸਿਮਰਨ ਅਤੇ ਧਰਮ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜੋ ਹਰ ਗੁਰਦੁਆਰਾ ਸਾਹਿਬ ਵਿਖੇ ਲਾਜ਼ਮੀ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਰਛਪਾਲ ਸਿੰਘ, ਸੀ.ਏ. ਜਸਮੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਲੱਖਣਾ, ਕੁਲਵਿੰਦਰ ਸਿੰਘ, ਮਨਮੀਤ ਸਿੰਘ, ਹਰਮਨ ਸਿੰਘ, ਅਰਜਨ ਸਿੰਘ, ਅਰਸ਼ਦੀਪ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਸਮੁੱਚਾ ਸਟਾਫ਼ ਵਧਾਈ ਦਾ ਪਾ ਤਰ ਹੈ। ਇਸ ਮੌਕੇ ਅਮਰਜੀਤ ਸਿੰਘ ਭਾਟੀਆ, ਰਜਿੰਦਰ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ, ਇਲੈਕਟ੍ਰਾਨਿਕ ਮੀਡੀਆ ਇੰਚਾਰਜ ਅਮਰਜੀਤ ਸਿੰਘ ਭਾਟੀਆ, ਗੁਰਚਰਨ ਸਿੰਘ, ਹਰਜਿੰਦਰ ਸਿੰਘ ਚਾਵਲਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਸਤ ਦੋਆਬ ਨਹਿਰ ਕੰਢੇ ਕਈ ਥਾਵਾਂ ਤੋਂ ਹਟਾਈ ਵਾੜ ਹਰਦੇਵ ਨਗਰ ਸਾਈਡ ’ਤੇ ਮੱਛੀ ਮਾਰਕੀਟ ਬਣਨ ਦਾ ਖਦਸ਼ਾ ਅਗਲੀ ਖ਼ਬਰ ਘਈ ਹਸਪਤਾਲ ਨੇ ਸਫ਼ਲਤਾ ਦੇ 30 ਸਾਲ ਕੀਤੇ ਪੂਰੇ, ਸਟਾਫ਼ ਨੇ ਮਨਾਇਆ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।