02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜੀ. ਐਨ. ਡੀ. ਯੂ. ਕਾਲਜ ’ਚ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਚੋਣ ਸਾਖਰਤਾ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਵਿੱਚ ਏ.

ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਚੋਣ ਸਾਖਰਤਾ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਵਿੱਚ ਏ.ਆਈ.ਸੀ.ਸੀ. ਦੇ ਸਕੱਤਰ ਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ । ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ, ਆਪਣੇ ਲੋਕਤੰਤਰਿਕ ਹੱਕਾਂ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਚੋਣ ਪ੍ਰਕਿਰਿਆ ਵਿੱਚ ਸੋਚ-ਵਿਚਾਰ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜੀਐਨਡੀਯੂ ਕਾਲਜ, ਜਲੰਧਰ ਦੀ ਓਐਸਡੀ ਪ੍ਰੋ. (ਡਾ.) ਨਵਜੋਤ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਨੂੰ ਇੱਕ ਜਾਗਰੂਕ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ । ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਯੋਗ ਨੌਜਵਾਨ ਨੂੰ ਆਪਣੀ ਵੋਟਰ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਨ ਨੂੰ ਸਿਰਫ਼ ਆਪਣਾ ਹੱਕ ਨਾ ਸਮਝਣ, ਬਲਕਿ ਇਸ ਨੂੰ ਇੱਕ ਜ਼ਿੰਮੇਵਾਰੀ ਵਜੋਂ ਵੀ ਲੈਣ। ਕੈਂਪ ਦਾ ਤਾਲਮੇਲ ਡਾ. ਨੇਹਾ ਮੋਂਗਾ ਅਤੇ ਡਾ. ਪਰਵਿੰਦਰ ਕੌਰ ਵੱਲੋਂ ਕੀਤਾ ਗਿਆ।
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਦਾ ਰਸਾਲਾ ‘ਮੰਤਵ’ ਰਿਲੀਜ਼ ਅਗਲੀ ਖ਼ਬਰ ਜੇਕਰ ਬੱਚਿਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾਵੇ, ਤਾਂ ਨਹੀਂ ਬਣਾਉਣੇ ਪੈਣਗੇ ਬਿਰਧ ਆਸ਼ਰਮ-ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।