24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਥਿਆਰਬੰਦ 2 ਲੁਟੇਰਿਆਂ ਨੇ ਤੜਕੇ ਗੁਰਦੁਆਰਾ ਸਾਹਿਬ ਆਏ ਵਿਅਕਤੀ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼

ਜਲੰਧਰ, 1 ਸਤੰਬਰ (ਐੱਮ. ਐੱਸ.

ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਐੱਮ. ਐੱਸ. ਲੋਹੀਆ)-ਰੋਜ਼ਾਨਾ ਦੀ ਤਰ੍ਹਾਂ ਤੜਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਜੀਤ ਨਗਰ, ਨੇੜੇ ਨਕੋਦਰ ਚੌਕ, ਜਲੰਧਰ ਵਿਖੇ ਪਹੁੰਚੇ ਇਕ ਵਿਅਕਤੀ ਨੂੰ ਹਥਿਆਰਬੰਦ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ, ਪੀੜਤ ਵਲੋਂ ਰੌਲਾ ਪਾਇਆ ਗਿਆ, ਤਾਂ ਲੁਟੇਰੇ ਮੌਕੇ ’ਤੋਂ ਫ਼ਰਾਰ ਹੋ ਗਏ, ਜਿਸ ਕਰਕੇ ਇਕ ਵੱਡੀ ਵਾਰਦਾਤ ਹੋਣ ਤੋਂ ਟੱਲ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੋਤ ਸਿੰਘ ਲੱਕੀ ਨੇ ਜਾਣਕਾਰੀ ਦਿੱਤੀ ਕਿ ਰੋਜ਼ਾਨਾ ਤੜਕੇ ਸੰਗਤ ਗੁਰਦੁਆਰਾ ਸਾਹਿਬ ਸੇਵਾ ਅਤੇ ਨਿੱਤਨੇਮ ਕਰਨ ਆਉਂਦੀ ਹੈ। ਅੱਜ ਸਵੇਰੇ ਕਰੀਬ 1.45 ਵਜੇ ਜਦੋਂ ਮੇਜਰ ਸਿੰਘ ਆਪਣੀ ਐਕਟਿਵਾ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ, ਤਾਂ ਹਾਲੇ ਉਹ ਗੁਰੂ ਘਰ ਅੰਦਰ ਦਾਖ਼ਲ ਹੀ ਹੋਏ ਸਨ, ਕਿ ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਉਨ੍ਹਾਂ ਦੇ ਪਿੱਛੇ ਆ ਗਏ, ਜਿਨ੍ਹਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਦੇ ਇਰਾਦੇ ਭਾਂਪ ਕੇ ਮੇਜਰ ਸਿੰਘ ਨੇ ਸੇਵਾਦਾਰਾਂ ਨੂੰ ਅਵਾਜ਼ ਲਗਾਈ, ਤਾਂ ਉਹ ਹਥਿਆਰਬੰਦ ਵਿਅਕਤੀ ਮੌਕੇ ’ਤੋਂ ਫ਼ਰਾਰ ਹੋ ਗਏ। ਸ. ਲੱਕੀ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਸੁਰੱਖਿਆ ਲਈ ਪੁਲਿਸ ਦੀ ਗਸ਼ਤ ਵਧਾਏ ਜਾਣ ਦੀ ਮੰਗ ਵੀ ਕੀਤੀ ਗਈ ਹੈ। ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ Gurdwara Bangla Sahib Delhi ਤੋਂ Gurbani Vichar ਦਾ ਸਿੱਧਾ ਪ੍ਰਸਾਰਣ ਅਗਲੀ ਖ਼ਬਰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੁੂਰ ਕੈਂਸਰ ਪੀੜਤ ਔਰਤ ਤੇ ਉਸ ਦਾ ਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।