03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੀਨੀਅਰ ਡਿਪਟੀ ਮੇਅਰ ਢਿੱਲੋਂ ਵਲੋਂ ਰਾਮਾ ਮੰਡੀ- ਹੁਸ਼ਿਆਰਪੁਰ ਮਾਰਗ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਚੁਗਿੱਟੀ/ ਜੰਡੂ ਸਿੰਘਾ, 2 ਸਤੰਬਰ (ਨਰਿੰਦਰ ਲਾਗੂ)-ਬੁੱਧਵਾਰ ਨੂੰ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ) ਵਲੋਂ ਰਾਮਾ ਮੰਡੀ-ਹੁਸ਼ਿਆਰਪੁਰ ਮਾਰਗ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਉਕਤ ਮਾਰਗ ’ਤੇ ਬਣਾਏ ਗਏ ਡਿਵਾਈਡਰਾਂ ’ਤੇ ਸਫ਼ਾਈ ਠੀਕ ਨਹੀਂ ਸੀ ਜਿਸ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।

ਅਜੀਤ ਡੈਸਕ 03-09-2026
ਚੁਗਿੱਟੀ/ ਜੰਡੂ ਸਿੰਘਾ, 2 ਸਤੰਬਰ (ਨਰਿੰਦਰ ਲਾਗੂ)-ਬੁੱਧਵਾਰ ਨੂੰ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ) ਵਲੋਂ ਰਾਮਾ ਮੰਡੀ-ਹੁਸ਼ਿਆਰਪੁਰ ਮਾਰਗ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਉਕਤ ਮਾਰਗ ’ਤੇ ਬਣਾਏ ਗਏ ਡਿਵਾਈਡਰਾਂ ’ਤੇ ਸਫ਼ਾਈ ਠੀਕ ਨਹੀਂ ਸੀ ਜਿਸ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਇਸੇ ਗੱਲ ਨੂੰ ਸਾਹਮਣੇ ਰੱਖ ਕੇ ਅੱਜ ਉਹ ਖੁਦ ਮੌਕੇ ’ਤੇ ਪਹੁੰਚੇ ਅਤੇ ਇਸ ਮਸਲੇ ਦੇ ਹੱਲ ਲਈ ਨਗਰ ਨਿਗਮ ਦੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ। ਉਨ੍ਹਾਂ ਕਿਹਾ ਸਫ਼ਾਈ ਵਾਲੀ ਮਸ਼ੀਨ ’ਚ ਖਾਮੀਆਂ ਹਨ ਜਿਨ੍ਹਾਂ ਨੂੰ ਦਰੁਸਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਹਰੇਕ ਥਾਂ ’ਤੇ ਹੋਣੀ ਚਾਹੀਦੀ ਹੈ। ਇਸ ਕਰਕੇ ਇਸ ਮਾਮਲੇ ’ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਪਿਛਲੀ ਖ਼ਬਰ ਕਾਮਰੇਡ ਅਜਮੇਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅੰਤਿਮ ਵਿਦਾਇਗੀ ਅੱਜ ਦੁਪਹਿਰ 1 ਵਜੇ ਅਗਲੀ ਖ਼ਬਰ ਗੁਰਨਾਮ ਸਿੰਘ ਦਾਊਦ ਦੀ ਅਚਾਨਕ ਮੌਤ ਨਾਲ ਮਜ਼ਦੂਰਾਂ ’ਚ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।