03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਵਨਿਯੁਕਤ ਹਲਕਾ ਕੋਆਰਡੀਨੇਟਰ ਬੀਬੀ ਤਲਵੰਡੀ ਤੇ ਗੜ੍ਹਦੀਵਾਲਾ ਦਾ ਸਨਮਾਨ

ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਟਕਸਾਲੀ ਅਕਾਲੀ ਪਰਿਵਾਰ ਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਪੁੱਤਰੀ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦਾ ਕੋਆਰਡੀਨੇਟਰ ਨਿਯੁਕਤ ਕਰਨ ਨਾਲ ਹਲਕੇ ਦੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ ਤੇ ਅੱਜ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਵਲੋਂ ਉਨ੍ਹਾਂ ਨੂੰ ਕੋਆਰਡੀਨੇਟਰ ਲੱਗਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਹੀ ਹਲਕਾ ਆਦਮਪੁਰ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਜਰਨੈਲ ਸਿੰਘ ਗੜ੍ਹਦੀਵਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਟਕਸਾਲੀ ਅਕਾਲੀ ਪਰਿਵਾਰ ਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਪੁੱਤਰੀ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦਾ ਕੋਆਰਡੀਨੇਟਰ ਨਿਯੁਕਤ ਕਰਨ ਨਾਲ ਹਲਕੇ ਦੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ ਤੇ ਅੱਜ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਵਲੋਂ ਉਨ੍ਹਾਂ ਨੂੰ ਕੋਆਰਡੀਨੇਟਰ ਲੱਗਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਹੀ ਹਲਕਾ ਆਦਮਪੁਰ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਜਰਨੈਲ ਸਿੰਘ ਗੜ੍ਹਦੀਵਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਵਧਾਈ ਦਿੰਦੇ ਹੋਏ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅਮਰਜੀਤ ਸਿੰਘ ਕਿਸ਼ਨਪੁਰਾ, ਜਥੇਦਾਰ ਮਹਿੰਦਰ ਪਾਲ ਸਿੰਘ ਬਿਨਾਕਾ, ਜਥੇਦਾਰ ਜਗਜੀਤ ਸਿੰਘ ਗਾਬਾ, ਜਥੇਦਾਰ ਜਸਵਿੰਦਰ ਸਿੰਘ ਡੌਲਫਿਨ, ਕੁਲਵਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਚਿੱਟਕਾਰਾ, ਜਸਵਿੰਦਰ ਸਿੰਘ ਜੱਸਾ, ਪ੍ਰਦੀਪ ਸਿੰਘ ਬਸਰਾ, ਬੀਬੀ ਸਿਮਰਜੀਤ ਕੌਰ ਸਿਧੂ, ਯੂਥ ਵਿੰਗ ਜਲੰਧਰ ਦਿਹਾਤੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਕਪੂਰ ਪਿੰਡ, ਸੁਖ ਮੋਹਨ ਸਿੰਘ ਸਹਿਗਲ, ਤਜਿੰਦਰ ਸਿੰਘ ਦਕੋਹਾ, ਅਮਰਜੀਤ ਸਿੰਘ ਗੁਰੂ ਗੋਬਿੰਦ ਸਿੰਘ ਨਗਰ, ਸਤਨਾਮ ਸਿੰਘ ਲਾਇਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਜਲੰਧਰ ਛਾਉਣੀ ਹਲਕੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਉਨ੍ਹਾਂ ਬੀਬੀ ਹਰਜੀਤ ਕੌਰ ਤਲਵੰਡੀ ਦੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਬੀਬੀ ਤਲਵੰਡੀ ਨੂੰ ਹਲਕਾ ਕੋਆਰਡੀਨੇਟਰ ਲਾਉਣ ਨਾਲ ਵਰਕਰਾਂ ਦਾ ਪਾਰਟੀ ਅੰਦਰ ਵਿਸ਼ਵਾਸ਼ ਹੋਰ ਵਧਿਆ ਹੈ। ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਵੀਰਵਾਰ ਤੋਂ ਹੀ ਇਲਾਕੇ ਵਿੱਚ ਆਪਣੀ ਸਰਗਰਮੀ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਕੰਮ ਕੀਤਾ ਹੈ ਤੇ ਹੁਣ ਉਹ ਹੋਰ ਵੀ ਸ਼ਿੱਦਤ ਤੇ ਮਿਹਨਤ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਬ੍ਰਿਟਿਸ਼ ਓਲੀਵੀਆ ਸਕੂਲ ਦੇ ਮੁੱਕੇਬਾਜ਼ ਹਿਮਾਂਸ਼ੂ ਗੁਪਤਾ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ’ ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਡੀ.ਏ.ਵੀ. ਦੇ ਵਿਦਿਆਰਥੀਆਂ ਦੀ ਵੱਖ-ਵੱਖ ਅਦਾਰਿਆਂ ’ਚ ਉੱਚ ਪੈਕੇਜ ’ਤੇ ਪਲੇਸਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।