03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਮਰੇਡ ਅਜਮੇਰ ਸਿੰਘ ਸਮਰਾ ਨਹੀਂ ਰਹੇ, ਸਮਰਾਏ ’ਚ ਸੰਸਕਾਰ ਅੱਜ

ਜੰਡਿਆਲਾ ਮੰਜਕੀ, 2 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਰਹੇ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਨਹੀਂ ਰਹੇ। ਕੁਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ ਲੰਘੀ ਰਾਤ ਉਹ ਸਦੀਵੀ ਵਿਛੋੜਾ ਦੇ ਗਏ।

ਕਾਮਰੇਡ ਅਜਮੇਰ ਸਿੰਘ ਸਮਰਾ 03-09-2026
ਜੰਡਿਆਲਾ ਮੰਜਕੀ, 2 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਰਹੇ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਨਹੀਂ ਰਹੇ। ਕੁਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ ਲੰਘੀ ਰਾਤ ਉਹ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਸੰਸਕਾਰ 3 ਸਤੰਬਰ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਮਰਾਏ (ਫਗਵਾੜਾ-ਜੰਡਿਆਲਾ ਰੋਡ) ਵਿਖੇ ਕੀਤਾ ਜਾਵੇਗਾ। ਪਾਰਟੀ ਦੇ ਸੂਬਾਈ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਅਤੇ ਤੇ ਗੁਰਮੁਖ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਨੇ ਸਾਰੀ ਜ਼ਿੰਦਗੀ ਗਲ ਸੜ ਚੁੱਕੇ ਲੁਟੇਰੇ ਨਿਜ਼ਾਮ ਨੂੰ ਤਬਦੀਲ ਕਰਕੇ ਲੁੱਟ ਖਸੁੱਟ ,ਜਾਤਪਾਤ ਰਹਿਤ, ਧਰਮ ਨਿਰਪੱਖ ਅਤੇ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤੀ ਲੋਕਾਂ ਦੀ ਪੁੱਗਤ ਵਾਲੇ ਰਾਜ ਪ੍ਰਬੰਧ ਦੀ ਸਿਰਜਣਾ ਲਈ ਸੰਘਰਸ਼ ਕੀਤਾ। ਉਹ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟਰੱਸਟੀ ਸਨ ਅਤੇ ਹੋਰ ਜ਼ਿੰਮੇਵਾਰੀਆਂ ਦੇ ਨਾਲ ਨਾਲ ਕਮੇਟੀ ਦੇ ਦੋ ਵਾਰ ਪ੍ਰਧਾਨ ਵੀ ਰਹੇ।
ਪਿਛਲੀ ਖ਼ਬਰ ਰਸ਼ਪਾਲ ਸਿੰਘ ਭੁੱਟਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਐਡਵੋਕੇਟ ਅਰਜੁਨ ਤ੍ਰੇਹਣ ਦੀ ਐਨ . ਐੱਚ . ਆਰ . ਸੀ . ਮੈਂਬਰ ਪ੍ਰਿਅੰਕ ਕਾਨੂੰਨਗੋ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।