03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨੂਰਮਹਿਲ ਨੂੰ ਵੱਡੀ ਤਹਿਸੀਲ ਅਤੇ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਮੰਗ

ਨੂਰਮਹਿਲ, 2 ਸਤੰਬਰ (ਤਜਿੰਦਰ ਕੁਮਾਰ )-ਇਲਾਕੇ ਦੇ ਪ੍ਰਮੁੱਖ ਸਮਾਜ ਸੇਵਕ ਬਾਲ ਕ੍ਰਿਸ਼ਨ ਬਾਲੀ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੂਰਮਹਿਲ ਨੂੰ ਵੱਡੀ ਤਹਿਸੀਲ ਦਾ ਦਰਜਾ ਦਿੱਤਾ ਜਾਵੇ ਅਤੇ ਇੱਥੇ ਐੱਸ. ਡੀ.

ਅਜੀਤ ਡੈਸਕ 03-09-2026
ਨੂਰਮਹਿਲ, 2 ਸਤੰਬਰ (ਤਜਿੰਦਰ ਕੁਮਾਰ )-ਇਲਾਕੇ ਦੇ ਪ੍ਰਮੁੱਖ ਸਮਾਜ ਸੇਵਕ ਬਾਲ ਕ੍ਰਿਸ਼ਨ ਬਾਲੀ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੂਰਮਹਿਲ ਨੂੰ ਵੱਡੀ ਤਹਿਸੀਲ ਦਾ ਦਰਜਾ ਦਿੱਤਾ ਜਾਵੇ ਅਤੇ ਇੱਥੇ ਐੱਸ.ਡੀ.ਐੱਮ. ਬਿਠਾ ਕੇ ਇਸ ਨੂੰ ਵਿਧਾਨ ਸਭਾ ਹਲਕੇ ਦੀ ਤਰਜ਼ ’ਤੇ ਸਬ-ਡਿਵੀਜ਼ਨ ਬਣਾਇਆ ਜਾਵੇ। ਜਾਣਕਾਰੀ ਦਿੰਦਿਆਂ ਬਾਲੀ ਨੇ ਦੱਸਿਆ ਕਿ ਨੂਰਮਹਿਲ ਪਹਿਲਾਂ ਵੀ ਇੱਕ ਸੁਤੰਤਰ ਵਿਧਾਨ ਸਭਾ ਹਲਕਾ ਰਹਿ ਚੁੱਕਾ ਹੈ। ਇਸ ਦੇ ਬਾਵਜੂਦ ਅੱਜ ਵੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੋਰਟ-ਕਚਹਿਰੀ, ਮਾਲ ਵਿਭਾਗ ਅਤੇ ਹੋਰ ਪ੍ਰਸ਼ਾਸਨਿਕ ਕੰਮ-ਕਾਰਜਾਂ ਲਈ ਇੱਥੋਂ 30 ਕਿਲੋਮੀਟਰ ਤੋਂ ਵੀ ਵੱਧ ਦਾ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ। ਲੋਕਾਂ ਨੂੰ ਬੱਸਾਂ ਅਤੇ ਨਿੱਜੀ ਵਾਹਨਾਂ ਰਾਹੀਂ ਦੂਰ-ਦੁਰਾਡੇ ਜਾਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ।ਉਨ੍ਹਾਂ ਕਿਹਾ ਕਿ ਕਈ ਵਾਰ ਛੋਟੇ-ਛੋਟੇ ਸਰਕਾਰੀ ਕੰਮਾਂ ਲਈ ਵੀ ਲੋਕਾਂ ਨੂੰ ਦੋ-ਦੋ ਦਿਨ ਚੱਕਰ ਕੱਟਣੇ ਪੈਂਦੇ ਹਨ ਜਿਸ ਕਾਰਨ ਆਮ ਜਨਤਾ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਅਪੀਲ ਕੀਤੀ ਹੈ ਕਿ ਇਲਾਕਾ ਵਾਸੀਆਂ ਦੀ ਇਸ ਜਾਇਜ਼ ਅਤੇ ਪੁਰਾਣੀ ਮੰਗ ਨੂੰ ਜਲਦ ਤੋਂ ਜਲਦ ਪ੍ਰਵਾਨ ਕੀਤਾ ਜਾਵੇ ਤਾਂ ਜੋ ਨੂਰਮਹਿਲ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਗੁਰਜਿੰਦਰ ਸਿੰਘ ਪਿੰਡ ਗੋਪਾਲਪੁਰ ਦੇ ਨੰਬਰਦਾਰ ਨਿਯੁਕਤ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ. ਸੀ. ਸੀ. ਕੈਡਿਟ ਖੁਸ਼ੀ ਦੀ ‘ਆਲ ਇੰਡੀਆ ਥਲ ਸੈਨਿਕ ਕੈਂਪ’ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।