04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਕਾਸ ਕੰਮਾਂ ਦਾ ‘ਆਪ’ ਆਗੂ ਕਮਲ ਲੋਚ ਨੇ ਲਿਆ ਜਾਇਜ਼ਾ

ਜਲੰਧਰ, 3 ਸਤੰਬਰ (ਸ਼ਿਵ)-ਜਲੰਧਰ ਨਗਰ ਨਿਗਮ ਦੇ ਵਾਰਡ ਨੰਬਰ 53 ਦੇ ਅਧੀਨ ਆਉਂਦੇ ਇਲਾਕੇ ਅਨੂਪ ਨਗਰ ਵਿਖੇ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਇਸ ਵਿਕਾਸ ਕਾਰਜ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਯਕੀਨੀ ਬਣਾਉਣ ਲਈ ਵਾਰਡ ਇੰਚਾਰਜ ਕਮਲ ਲੋਚ ਵਲੋਂ ਮੌਕੇ ’ਤੇ ਪਹੁੰਚ ਕੇ ਖ਼ੁਦ ਨਿਗਰਾਨੀ ਕੀਤੀ ਗਈ।

ਅਜੀਤ ਡੈਸਕ 04-09-2026
ਜਲੰਧਰ, 3 ਸਤੰਬਰ (ਸ਼ਿਵ)-ਜਲੰਧਰ ਨਗਰ ਨਿਗਮ ਦੇ ਵਾਰਡ ਨੰਬਰ 53 ਦੇ ਅਧੀਨ ਆਉਂਦੇ ਇਲਾਕੇ ਅਨੂਪ ਨਗਰ ਵਿਖੇ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਇਸ ਵਿਕਾਸ ਕਾਰਜ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਯਕੀਨੀ ਬਣਾਉਣ ਲਈ ਵਾਰਡ ਇੰਚਾਰਜ ਕਮਲ ਲੋਚ ਵਲੋਂ ਮੌਕੇ ’ਤੇ ਪਹੁੰਚ ਕੇ ਖ਼ੁਦ ਨਿਗਰਾਨੀ ਕੀਤੀ ਗਈ। ਇਸ ਦੌਰਾਨ ਵਾਰਡ ਇੰਚਾਰਜ ਕਮਲ ਲੋਚ ਨੇ ਨਿਰਮਾਣ ਕਾਰਜ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਹੋਣ ‘ਤੇ ਖ਼ੁਸ਼ੀ ਪ੍ਰਗਟਾਉਂਦਿਆਂ ਵਾਰਡ ਇੰਚਾਰਜ ਦਾ ਧੰਨਵਾਦ ਕੀਤਾ। ਨਿਰੀਖਣ ਦੌਰਾਨ ਸਾਬਕਾ ਸਬ ਇੰਸਪੈਕਟਰ ਰਾਮ ਮੂਰਤੀ ਸਿੰਘ, ਦਿਆ ਸਿੰਘ ਢਿੱਲੋਂ, ਤਰਸੇਮ ਸਿੰਘ ਜੱਸ, ਹਰਪ੍ਰੀਤ ਸਿੰਘ ਜੱਸ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਜੇ.ਐੱਮ.ਪੀ. ਪਾਰਕ ਪਹੁੰਚ ਕੇ ਮੈਂਬਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜਲੰਧਰ ਦਫ਼ਤਰ ਹਿੰਸਾ ਮਾਮਲੇ ’ਚ ਸਾਡੀ ਟੀਮ ਜਾਂਚ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ-ਪਿਰਾਮਿਡ ਈ ਸਰਵਿਸਿਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।