04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਦੇ ਕਾਰੋਬਾਰ ਦਾ ਹੋ ਰਿਹੈ ਨੁਕਸਾਨ- ਸ਼ੈਰੀ ਚੱਢਾ

ਜਲੰਧਰ, 3 ਸਤੰਬਰ (ਸ਼ਿਵ)- ਕਾਂਗਰਸ ਦੇ ਸੀਨੀਅਰ ਆਗੂ ਤੇ ਕੌਂਸਲਰ ਪਰਮਜੋਤ ਸਿੰੰਘ ਸ਼ੈਰੀ ਚੱਢਾ ਨੇ ਆਪਣੇ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੁੰਮਸ ਭਰੀ ਗਰਮੀ ਵਿਚ ਵੀ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਲਗਾਤਾਰ ਹੋ ਰਹੀ 7 ਤੋਂ 8 ਘੰਟਿਆਂ ਦੀ ਬਿਜਲੀ ਕਟੌਤੀ ਕਾਰਨ ਆਮ ਲੋਕਾਂ ਸਮੇਤ ਦੁਕਾਨਦਾਰ ਅਤੇ ਵਪਾਰੀ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ।

ਅਜੀਤ ਡੈਸਕ 04-09-2026
ਜਲੰਧਰ, 3 ਸਤੰਬਰ (ਸ਼ਿਵ)- ਕਾਂਗਰਸ ਦੇ ਸੀਨੀਅਰ ਆਗੂ ਤੇ ਕੌਂਸਲਰ ਪਰਮਜੋਤ ਸਿੰੰਘ ਸ਼ੈਰੀ ਚੱਢਾ ਨੇ ਆਪਣੇ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੁੰਮਸ ਭਰੀ ਗਰਮੀ ਵਿਚ ਵੀ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਲਗਾਤਾਰ ਹੋ ਰਹੀ 7 ਤੋਂ 8 ਘੰਟਿਆਂ ਦੀ ਬਿਜਲੀ ਕਟੌਤੀ ਕਾਰਨ ਆਮ ਲੋਕਾਂ ਸਮੇਤ ਦੁਕਾਨਦਾਰ ਅਤੇ ਵਪਾਰੀ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੰਬੇ ਸਮੇਂ ਤੱਕ ਬਿਜਲੀ ਗੁੱਲ ਰਹਿਣ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ ਭਿਆਨਕ ਗਰਮੀ ਵਿੱਚ ਲੋਕਾਂ ਦਾ ਜਨਜੀਵਨ ਵੀ ਮੁਸ਼ਕਲ ਹੋ ਗਿਆ ਹੈ। ਆਪ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸ਼ੈਰੀ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਬਿਜਲੀ ਸਰਪਲੱਸ ਦੱਸਣ ਵਾਲੀ ਸਰਕਾਰ ਅੱਜ ਲੋਕਾਂ ਨੂੰ ਨਿਯਮਤ ਬਿਜਲੀ ਸਪਲਾਈ ਤੱਕ ਮੁਹੱਈਆ ਨਹੀਂ ਕਰਵਾ ਪਾ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਲੰਬੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਛੋਟੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਸ਼ੈਰੀ ਚੱਢਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਪ੍ਰਬੰਧ ਵਿੱਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਦਮਖਮ ਅਗਲੀ ਖ਼ਬਰ ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਜੇ.ਐੱਮ.ਪੀ. ਪਾਰਕ ਪਹੁੰਚ ਕੇ ਮੈਂਬਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।