04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿੱਖ ਜਥੇਬੰਦੀਆਂ ਵਲੋਂ ਦਰਬਾਰ ਸਾਹਿਬ ਸਮੂਹ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਜ਼ੋਰਦਾਰ ਨਿੰਦਾ

ਜਲੰਧਰ, 3 ਸਤੰਬਰ (ਐੱਮ. ਐੱਸ.

ਅਜੀਤ ਡੈਸਕ 04-09-2026
ਜਲੰਧਰ, 3 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਰਕਰਮਾ ’ਚ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜਨ ਦੀ ਘਟਨਾ ਨੂੰ ਅੰਜਾਮ ਦੇਣ ਦੀ, ਜਲੰਧਰ ਦੀਆਂ ਸਿੱਖ ਜਥੇਬੰਦੀਆਂ ਵਲੋਂ ਜ਼ੋਰਦਾਰ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਸ ਵਾਰਦਾਤ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ। ਸਿੱਖ ਜਥੇਬੰਦੀਆਂ ਜਿਨ੍ਹਾਂ ’ਚ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਸਿੱਖ ਤਾਲਮੇਲ ਕਮੇਟੀ, ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਈ ਘਨ੍ਹਈਆ ਜੀ ਸੇਵਕ ਦਲ ਦੇ ਆਗੂਆਂ ਕੰਵਲਜੀਤ ਸਿੰਘ ਉਬਰਾਏ, ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ (ਕਿਸ਼ਨਪੁਰਾ), ਸਤਪਾਲ ਸਿੰਘ ਸਿਦਕੀ ਅਤੇ ਗੁਰਦੀਪ ਸਿੰਘ (ਕਾਲੀਆ ਕਲੋਨੀ) ਨੇ ਇਕ ਸਾਂਝੇ ਬਿਆਨ ’ਚ ਕਿਹਾ ਹੈ, ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਕਿਸੇ ਦੁਸ਼ਟ ਵਲੋਂ ਕੀਤੀ ਗਈ ਇਸ ਘਟਨਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਅਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੀ ਕਿਤੇ ਨਾ ਕਿਤੇ ਇਸ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹੁਣ ਜਿਹੜਾ ਦੋਸ਼ੀ ਮੌਕੇ ’ਤੇ ਫੜਿਆ ਗਿਆ, ਉਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਸਾਰੇ ਕਾਰੇ ਪਿੱਛੇ ਕਿਹੜੀਆਂ ਤਾਕਤਾਂ ਹਨ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ’ਚ ਹਨ। ਇਸ ਮੌਕੇ ਕਮਲਜੀਤ ਸਿੰਘ ਸਕੱਤਰ, ਪਰਮਜੀਤ ਸਿੰਘ ਕਾਨਪੁਰੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਰਿਸ਼ ਨਾਲ ਕਮਿਸ਼ਨਰ ਤੇ ਮੇਅਰ ਹਾਊਸ ਵੀ ਪਾਣੀ ’ਚ ਡੁੱਬੇ ਨਿਗਮ ਦੇ ਪ੍ਰਬੰਧਾਂ ਅਤੇ ਦਾਅਵਿਆਂ ਦੀ ਖੁੱਲ੍ਹੀ ਪੋਲ ਅਗਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।