07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੈਂਟੋਨਮੈਂਟ ਬੋਰਡ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਕੈਂਟੋਨਮੈਂਟ ਬੋਰਡ ਸਕੂਲ ਜਲੰਧਰ ਛਾਉਣੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਸਨਮਾਨ ਨਾਲ ਮਨਾਇਆ ਗਿਆ । ਇਸ ਮੌਕੇ ਸੀ.

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਕੈਂਟੋਨਮੈਂਟ ਬੋਰਡ ਸਕੂਲ ਜਲੰਧਰ ਛਾਉਣੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਸਨਮਾਨ ਨਾਲ ਮਨਾਇਆ ਗਿਆ । ਇਸ ਮੌਕੇ ਸੀ.ਈ.ਓ. ਓਮ ਪਾਲ ਸਿੰਘ ਨੇ ਸਕੂਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਸੇਖੜੀ, ਹਰਮੀਤ ਸਿੰਘ ਅਟਵਾਲ, ਸ੍ਰੀ ਰਾਜਨ, ਮੀਨਾਕਸ਼ੀ, ਵੰਦਨਾ ਅਤੇ ਰਵਿੰਦਰ ਵੱਲੋਂ ਸੀ.ਈ.ਓ. ਓਮ ਪਾਲ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ। ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਨੇ ਇੱਕ ਦਿਨ ਲਈ ਅਧਿਆਪਕਾਂ ਦੀ ਭੂਮਿਕਾ ਵੀ ਨਿਭਾਈ ਅਤੇ ਆਪਣੀਆਂ ਕਲਾਸਾਂ ਵਿੱਚ ਪੜ੍ਹਾਉਣ ਦਾ ਕੰਮ ਕੀਤਾ । ਇਸ ਮੌਕੇ ਸੀ.ਈ.ਓ. ਨੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਸੰਬੋਧਨ ਕਰਦਿਆਂ ਪ੍ਰੇਰਣਾਦਾਇਕ ਲੈਕਚਰ ਦਿੱਤਾ। ਪ੍ਰਿੰਸੀਪਲ ਸ੍ਰੀ ਰਾਜੀਵ ਸੇਖੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ । ਸੀ.ਈ.ਓ. ਨੇ ਵੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਾਗਮ ਦੇ ਸ਼ਾਨਦਾਰ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਲਗਾਤਾਰ ਸਿੱਖਦੇ ਰਹਿਣ ਅਤੇ ਆਪਣੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਗੁਰਮਿਤ ਸਮਾਗਮ ਅੱਜ ਅਗਲੀ ਖ਼ਬਰ ਭਾਜਪਾ ਆਗੂ ਬਰਾੜ ਨੇ ਅਧਿਆਪਕ ਵਰਗ ਨਾਲ ਵਿਸ਼ਵਾਸਘਾਤ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।