06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨੌਜਵਾਨਾਂ ਨੂੰ ਕਦਰਾਂ-ਕੀਮਤਾਂ ਨਾਲ ਜੋੜਦੇ ਹਨ ਧਾਰਮਿਕ ਸਮਾਗਮ- ਮੇਅਰ ਵਨੀਤ ਧੀਰ

ਜਲੰਧਰ, 5 ਸਤੰਬਰ (ਸ਼ਿਵ)-ਭਗਵਾਨ ਕ੍ਰਿਸ਼ਨ ਦੇ ਜਨਮ ਦਿਵਸ ਦੇ ਸ਼ੁਭ ਮੌਕੇ ’ਤੇ ਬਜਰੰਗ ਦਲ ਮੰਡਲ ਵਲੋਂ ਜਨਕ ਜੋਸ਼ੀ ਅਸਟੇਟ ਸੋਢਲ ਰੋਡ ਵਿਖੇ 18ਵਾਂ ਸਾਲਾਨਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ’ਚ ਮਨਾਇਆ ਗਿਆ । ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਭਗਵਾਨ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਸ਼ਿਵ)-ਭਗਵਾਨ ਕ੍ਰਿਸ਼ਨ ਦੇ ਜਨਮ ਦਿਵਸ ਦੇ ਸ਼ੁਭ ਮੌਕੇ ’ਤੇ ਬਜਰੰਗ ਦਲ ਮੰਡਲ ਵਲੋਂ ਜਨਕ ਜੋਸ਼ੀ ਅਸਟੇਟ ਸੋਢਲ ਰੋਡ ਵਿਖੇ 18ਵਾਂ ਸਾਲਾਨਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ’ਚ ਮਨਾਇਆ ਗਿਆ । ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਭਗਵਾਨ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਮਾਗਮ ’ਚ ਉੱਤਰੀ ਹਲਕੇ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉੱਤਰੀ ਵਿਧਾਨ ਸਭਾ ਹਲਕੇ ਦੇ ਸਮਾਜਿਕ ਕਾਰਕੁਨ ਸੁਸ਼ੀਲ ਤਿਵਾੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮੇਅਰ ਵਿਨੀਤ ਧੀਰ ਨੇ ਸਾਰੇ ਭਗਤਾਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਾਰਮਿਕਤਾ, ਪਿਆਰ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਰਘੂ ਪਾਲ ਸਿੰਘ, ਸੁਰੇਸ਼ ਸਿੰਘ ਪ੍ਰਧਾਨ, ਉਪ ਪ੍ਰਧਾਨ ਰਾਕੇਸ਼ ਪਾਂਡੇ, ਸ਼ਿਆਮ ਭਗਤ ਪਿੰਟੂ ਸਿੰਘ, ਸੁਰੇਸ਼ ਸਿੰਘ, ਰੋਹਿਤ ਕੈਸ਼ੀਅਰ, ਵਿਵੇਕ ਸਿੰਘ, ਦਦਨ ਸਿੰਘ, ਅਮਿਤ, ਰਵੀ, ਮਨੋਜ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਲਾਡੋਵਾਲੀ ਰੋਡ ਲੜਕੀਆਂ ਜੂਡੋ ਦੇ ਤਿੰਨੋਂ ਵਰਗਾਂ ’ਚੋ ਆਲ ਓਵਰ ਚੈਂਪੀਅਨ ਅਗਲੀ ਖ਼ਬਰ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਇਆ ਅਣਮਨੁੱਖੀ ਤਸ਼ੱਦਦ ਸ਼ਰਮਸਾਰ ਕਰਨ ਵਾਲਾ-ਸਿੱਖ ਤਾਲਮੇਲ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।