ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਜਲੰਧਰ ਸ਼ਕਤੀ ਸਦਨ ਅੱਗੇ ਧਰਨਾ ਅੱਜ
ਲਾਂਬੜਾ, 5 ਸਤੰਬਰ (ਗੁਰਮੇਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਵਿੱਚ ਮੁੱਖ ਚੀਫ ਇੰਜੀਨੀਅਰ ਸ਼ਕਤੀ ਸਦਨ ਜਲੰਧਰ ਵਿਖੇ 7 ਤਰੀਕ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ ਕਿਉਂਕਿ ਕਿਸਾਨਾਂ ਨੂੰ ਬਿਜਲੀ ਸਿਰਫ ਤਿੰਨ ਤੋਂ ਚਾਰ ਘੰਟੇ ਹੀ ਦਿੱਤੀ ਜਾਂਦੀ ਹੈ। ਬਿਜਲੀ ਘੱਟ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ।
ਅਜੀਤ ਡੈਸਕ
07-09-2026