ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਕਪੂਰਥਲਾ ਰੋਡ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਪਹਿਰਾ ਗੁਰਮਤਿ ਸਮਾਗਮ 7 ਸਤੰਬਰ ਤੋਂ 13 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਹਰਖੋਵਾਲੀਏ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ’ਚ ਰੋਜ਼ਾਨਾ ਸ਼ਾਮ 4 ਵਜੇ ਤੋਂ 6 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਣਗੇ ਅਤੇ 13 ਸਤੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।