07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਅਣਮਨੁੱਖੀ ਤਸ਼ੱਦਦ ਦੀ ਹੋਵੇ ਉੱਚ ਪੱਧਰੀ ਜਾਂਚ-ਅਕਾਲੀ ਆਗੂ

ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਗੁਰਸਿੱਖ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ, ਬਿਜਲੀ ਕਰੰਟ ਅਤੇ ਥਰਡ ਡਿਗਰੀ ਟਾਰਚਰ ਕਰਕੇ ਲੋਕਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਅਕਾਲੀ ਆਗੂ ਤੇ ਕੋਰ ਕਮੇਟੀ ਮੈਂਬਰ ਗੁਰਦੇਵ ਸਿੰਘ ਮਾਹਲ ਤੇ ਸਰਕਲ ਜਥੇਦਾਰ ਸਰਦੂਲ ਸਿੰਘ ਬੂਟਾ ਨੇ ਕਰਦਿਆਂ ਆਖਿਆ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀ ਗੱਲ ਕਰਨ ਦਾ ਅਧਿਕਾਰ ਹੈ ਪਰ ਪੰਜਾਬ ਦੀ ਆਪ ਸਰਕਾਰ ਸੱਤਾ ਦੇ ਨਸ਼ੇ ਵਿੱਚ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਬੱਲ ਦਾ ਸਹਾਰਾ ਲੈ ਰਹੀ ਹੈ ।

ਅਕਾਲੀ ਆਗੂ ਗੁਰਦੇਵ ਸਿੰਘ ਮਾਹਲ ਸਰਕਲ ਜਥੇਦਾਰ ਸਰਦੂਲ ਸਿੰਘ ਬੂਟਾ 07-09-2026
ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਗੁਰਸਿੱਖ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ, ਬਿਜਲੀ ਕਰੰਟ ਅਤੇ ਥਰਡ ਡਿਗਰੀ ਟਾਰਚਰ ਕਰਕੇ ਲੋਕਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਅਕਾਲੀ ਆਗੂ ਤੇ ਕੋਰ ਕਮੇਟੀ ਮੈਂਬਰ ਗੁਰਦੇਵ ਸਿੰਘ ਮਾਹਲ ਤੇ ਸਰਕਲ ਜਥੇਦਾਰ ਸਰਦੂਲ ਸਿੰਘ ਬੂਟਾ ਨੇ ਕਰਦਿਆਂ ਆਖਿਆ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀ ਗੱਲ ਕਰਨ ਦਾ ਅਧਿਕਾਰ ਹੈ ਪਰ ਪੰਜਾਬ ਦੀ ਆਪ ਸਰਕਾਰ ਸੱਤਾ ਦੇ ਨਸ਼ੇ ਵਿੱਚ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਬੱਲ ਦਾ ਸਹਾਰਾ ਲੈ ਰਹੀ ਹੈ । ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਪੁਲਿਸ ਦੇ ਡਰ ਤੇ ਭੈਅ ਨਾਲ ਦਬਾਇਆ ਨਹੀਂ ਜਾ ਸਕਦਾ । ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਅੰਮ੍ਰਿਤਧਾਰੀ ਗੁਰਸਿੱਖ ਮੋਹਨਜੀਤ ਸਿੰਘ ਦੇ ਕੇਸਾਂ, ਦਾੜ੍ਹੀ ਤੇ ਪੁਲਿਸ ਵਲੋਂ ਨਸ਼ਾ ਦੇਣ ਦੀਆਂ ਘਟਨਾਵਾਂ ਦੀ ਪੜਤਾਲ ਕਰਵਾ ਕੇ ਤਰੁੰਤ ਮੋਹਨਜੀਤ ਸਿੰਘ ਲਈ ਸਿੱਖ ਕੌਮ ਵਲੋਂ ਕੋਈ ਫੈਸਲਾ ਲੈ ਕੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਜਾਵੇ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤਰੁੰਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ । ਉਨ੍ਹਾਂ ਪੁਲਿਸ ਤਸ਼ੱਦਦ ਨੂੰ ਬੇਹੱਦ ਸ਼ਰਮਨਾਕ ,ਨਿੰਦਣਯੋਗ ਤੇ ਧਾਰਮਿਕ ਭਾਵਨਾਵਾਂ ਦੀ ਸਿੱਧੀ ਉਲੰਘਣਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ।
ਪਿਛਲੀ ਖ਼ਬਰ ਹਲਕਾ ਸ਼ਾਹਕੋਟ ਤੋਂ ‘ਨਵੇਂ ਇੰਚਾਰਜ’ ਲਈ ‘ਆਪ ਦੇ ਸਰਪੰਚਾਂ ਤੇ ਪ੍ਰਧਾਨਾਂ’ ਵਲੋਂ ‘ਆਪ ਹਾਈਕਮਾਂਡ’ ਨੂੰ ਅਪੀਲ ਅਗਲੀ ਖ਼ਬਰ ਆਦਮਪੁਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।