ਜਲੰਧਰ, 7 ਸਤੰਬਰ (ਐੱਮ. ਐੱਸ. ਲੋਹੀਆ) - ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ। ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਅਧਿਆਪਕਾਂ ਨੂੰ ਸਨਮਾਨ ਵਜੋਂ ਤੋਹਫ਼ੇ ਵੀ ਭੇਟ ਕੀਤੇ ਗਏ। ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ।