ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ਖੇਡਾਂ ਵਤਨ ਪੰਜਾਬ ਦੀਆਂ ਦਾ ਅਹਿਮ ਯੋਗਦਾਨ -ਮੋਹਿੰਦਰ ਭਗਤ
ਜਲੰਧਰ, 7 ਸਤੰਬਰ (ਡਾ ਜਤਿੰਦਰ ਸਾਬੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਅਹਿਮ ਯੋਗਦਾਨ ਹੈ।
ਜਲੰਧਰ, 7 ਸਤੰਬਰ (ਡਾ ਜਤਿੰਦਰ ਸਾਬੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਅਹਿਮ ਯੋਗਦਾਨ ਹੈ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾਂ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹਨ। ਸ੍ਰੀ ਭਗਤ ਨੇ ਇਸ ਮੌਕੇ ਅਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀਟਰ ਦੌੜ ) ਅਤੇ ਰਸ਼ਦੀਪ ਕੌਰ (4 x100 ਰਿਲੇਅ ਦੌੜ ) ਨੂੰ ਏਸ਼ੀਅਨ ਗੇਮਜ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਵੀ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਅੱਜ ਬਲਾਕ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿਖੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਹਨ। ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ, ਅਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।