09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਿਜਲੀ ਕੱਟਾਂ ਨੂੰ ਲੈ ਕੇ ਕਾਂਗਰਸ ਨੇ ਪਾਵਰਕਾਮ ਅਧਿਕਾਰੀਆਂ ਕੋਲ ਉਠਾਇਆ ਮਸਲਾ

ਜਲੰਧਰ , 8 ਸਤੰਬਰ ( ਸ਼ਿਵ )- ਸ਼ਹਿਰ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦਾ ਮਾਮਲਾ ਤੂਲ ਫੜਨ ਤੋਂ ਬਾਅਦ ਹੁਣ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ । ਲੋਕਾਂ ਅਤੇ ਕਾਂਗਰਸੀ ਆਗੂਆਂ ਵਲੋਂ ਪਾਵਰਕਾਮ ’ ਤੇ ਬਣਾਏ ਗਏ ਦਬਾਅ ਤੋਂ ਬਾਅਦ ਪਾਵਰਕਾਮ ਵਲੋਂ ਸੋਮਵਾਰ ਅਤੇ ਅੱਜ ਮੰਗਲਵਾਰ ਨੂੰ ਵੀ ਸ਼ਹਿਰ ਵਿੱਚ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਗਿਆ ।

ਅਜੀਤ ਡੈਸਕ 09-09-2026
ਜਲੰਧਰ , 8 ਸਤੰਬਰ ( ਸ਼ਿਵ )- ਸ਼ਹਿਰ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦਾ ਮਾਮਲਾ ਤੂਲ ਫੜਨ ਤੋਂ ਬਾਅਦ ਹੁਣ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ । ਲੋਕਾਂ ਅਤੇ ਕਾਂਗਰਸੀ ਆਗੂਆਂ ਵਲੋਂ ਪਾਵਰਕਾਮ ’ ਤੇ ਬਣਾਏ ਗਏ ਦਬਾਅ ਤੋਂ ਬਾਅਦ ਪਾਵਰਕਾਮ ਵਲੋਂ ਸੋਮਵਾਰ ਅਤੇ ਅੱਜ ਮੰਗਲਵਾਰ ਨੂੰ ਵੀ ਸ਼ਹਿਰ ਵਿੱਚ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਗਿਆ । ਲਗਾਤਾਰ ਦੋ ਦਿਨ ਬਿਜਲੀ ਸਪਲਾਈ ਸੁਚਾਰੂ ਰਹਿਣ ਕਾਰਨ ਲੋਕਾਂ ਨੇ ਵੀ ਰਾਹਤ ਮਹਿਸੂਸ ਕੀਤੀ ਹੈ । ਸ਼ਹਿਰ ਵਿੱਚ ਸਨਅਤੀ ਇਕਾਈਆਂ ਸਮੇਤ ਹੋਰ ਖੇਤਰਾਂ ਵਿੱਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅੱਜ ਕਾਂਗਰਸ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਕੋਲ ਮਾਮਲਾ ਉਠਾਇਆ ਗਿਆ । ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ , ਸੁਖਵਿੰਦਰ ਸਿੰਘ ਕੋਟਲੀ ਅਤੇ ਜਲੰਧਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਪਾਵਰਕਾਮ ਦਫ਼ਤਰ ਵਿਖੇ ਉਪ ਮੁੱਖ ਇੰਜੀਨੀਅਰ ਗੁਲਸ਼ਨ ਚੁਟਾਨੀ ਨਾਲ ਮੁਲਾਕਾਤ ਕਰਕੇ ਬਿਜਲੀ ਕੱਟ ਪੂਰੀ ਤਰ੍ਹਾਂ ਬੰਦ ਕਰਨ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ । ਕਾਂਗਰਸੀ ਆਗੂਆਂ ਨੇ ਕਿਹਾ ਕਿ ਲਗਾਤਾਰ ਬਿਜਲੀ ਕੱਟ ਲੱਗਣ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੇ ਨਾਲ ਹੀ ਸਨਅਤੀ ਇਕਾਈਆਂ ਦਾ ਉਤਪਾਦਨ ਵੀ ਪ੍ਰਭਾਵਿਤ ਹੋ ਰਿਹਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਅਤੇ ਸਨਅਤੀ ਇਕਾਈਆਂ ਨੂੰ ਸੁਚਾਰੂ ਬਿਜਲੀ ਸਪਲਾਈ ਦੇਣ ਵਿੱਚ ਅਸਫਲ ਰਹੀ ਹੈ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦੀ ਸਮੱਸਿਆ ਮੁੜ ਪੈਦਾ ਹੋਈ ਜਾਂ ਕੱਟ ਬੰਦ ਨਾ ਕੀਤੇ ਗਏ ਤਾਂ ਕਾਂਗਰਸ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਕੀਤਾ ਜਾਵੇਗਾ । ਉੱਧਰ , ਉਪ ਮੁੱਖ ਇੰਜੀਨੀਅਰ ਗੁਲਸ਼ਨ ਚੁਟਾਨੀ ਨੇ ਕਾਂਗਰਸੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਬਿਜਲੀ ਦੇ ਕੱਟ ਲਗਾਉਣ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਪਹਿਲਾਂ ਦੀ ਤਰ੍ਹਾਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।
ਪਿਛਲੀ ਖ਼ਬਰ ਸੁਰਿੰਦਰ ਸਿੰਘ ਨੇ ਸੰਭਾਲਿਆ ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਅਗਲੀ ਖ਼ਬਰ ਕੋਟਲਾ ਪਾਵਰ ਹਾਊਸ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਪਿੰਡ ਦੇ ਵਿਕਾਸ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।