09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲੁਧਿਆਣਾ ’ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 8 ਸਤੰਬਰ (ਸ਼ਿਵ)-ਲੁਧਿਆਣਾ ’ਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਵਲੋਂ ਮੰਗਲਵਾਰ ਨੂੰ ਡਾ.

ਅਜੀਤ ਡੈਸਕ 09-09-2026

ਜਲੰਧਰ, 8 ਸਤੰਬਰ (ਸ਼ਿਵ)-ਲੁਧਿਆਣਾ ’ਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਵਲੋਂ ਮੰਗਲਵਾਰ ਨੂੰ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਅਤੇ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਉਠਾਈ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੁਧਿਆਣਾ ਦੀ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਤੱਕ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ, ਭਾਜਪਾ ਲੋਕਤੰਤਰਿਕ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ, ਵਿਪਨ ਸਭਰਵਾਲ, ਸੁਸ਼ੀਲ ਸ਼ਰਮਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸਥਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਸੁਰੱਖਿਆ ਲਈ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਬੁੱਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਅਤੇ ਦਿੱਤ ੇ ਗਏ ਭਰੋਸੇ ਤੋਂ ਬਾਅਦ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਰਾਜੇਸ਼ ਕਪੂਰ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਦੀਪਕ ਬਾਵਾ, ਸੋਨੂ ਹੰਸ, ਜਤਿੰਦਰ ਨਿੱਕਾ, ਰਾਜਨ ਅੰਗੂਰਾਲ, ਜੇਮਸ, ਅਜਮੇਰ ਬਾਦਲ, ਬੋਬੀ ਢੱਲ, ਵਿੱਕੀ ਕੌਸ਼ਲ, ਵਿਪਨ ਸਭਰਵਾਲ, ਦੀਪਕ ਤੇਲੂ, ਪ੍ਰਮੋ ਦ ਕਸ਼ਯਪ, ਮਹਿੰਦਰ ਭਗਤ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਪਿਛਲੀ ਖ਼ਬਰ ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿਗਣ ਤੋਂ ਬਾਅਦ ਜਲੰਧਰ ਦੀਆਂ ਕਈ ਖ਼ਸਤਾ ਇਮਾਰਤਾਂ ’ਤੇ ਵੀ ਉੱਠੇ ਸਵਾਲ ਅਗਲੀ ਖ਼ਬਰ ਸੁਰਿੰਦਰ ਸਿੰਘ ਨੇ ਸੰਭਾਲਿਆ ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।