ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਜਲੰਧਰ, 8 ਸਤੰਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਾਇਜ਼ ਤੇ ਹੱਕੀ ਮੰਗਾਂ ਨਾ ਮੰਨੇ ਜਾਣ ’ਤੇ ਨਿੰਦਾ ਕੀਤੀ।
ਅਜੀਤ ਡੈਸਕ
09-09-2026