09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਯੋਗਾਸਨ ’ਚ ਸਪੋਰਟਸ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 8 ਸਤੰਬਰ (ਡਾ ਜਤਿੰਦਰ ਸਾਬੀ)-ਸਪੋਰਟਸ ਕਾਲਜ ਦੇ ਯੋਗ ਵਿਭਾਗ ਦੇ ਵਿਦਿਆਰਥੀਆਂ ਨੇ 10ਵੀਂ ਓਪਨ ਪੰਜਾਬ ਸਟੇਟ ਯੋਗਾਸਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਮਾਣਮੱਤੇ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਚੈਂਪੀਅਨਸ਼ਿਪ ਕਲੇ ਵਰਲਡ ਸਕੂਲ, ਲੁਧਿਆਣਾ ਵਿਖੇ ਕਰਵਾਈ ਗਈ।

ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਡਾ ਜਤਿੰਦਰ ਸਾਬੀ)-ਸਪੋਰਟਸ ਕਾਲਜ ਦੇ ਯੋਗ ਵਿਭਾਗ ਦੇ ਵਿਦਿਆਰਥੀਆਂ ਨੇ 10ਵੀਂ ਓਪਨ ਪੰਜਾਬ ਸਟੇਟ ਯੋਗਾਸਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਮਾਣਮੱਤੇ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਚੈਂਪੀਅਨਸ਼ਿਪ ਕਲੇ ਵਰਲਡ ਸਕੂਲ, ਲੁਧਿਆਣਾ ਵਿਖੇ ਕਰਵਾਈ ਗਈ। ਇਸ ਮੁਕਾਬਲੇ ਦਾ ਆਯੋਜਨ ਐਵਰੈਸਟ ਯੋਗਾ ਐਂਡ ਪਿਲਾਟੇਸ ਇੰਸਟੀਚਿਊਟ, ਲੁਧਿਆਣਾ ਵੱਲੋਂ ਯੋਗਾ ਸੋਸਾਇਟੀ ਆਫ ਪੰਜਾਬ ਅਤੇ ਭੁਪਿੰਦਰਾ ਸਕੂਲ ਆਫ ਯੋਗਾ, ਪਟਿਆਲਾ ਦੇ ਸਹਿਯੋਗ ਨਾਲ ਕੀਤਾ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੌਤਮ ਕੁਮਾਰ ਨੇ ਪੁਰਸ਼ਾਂ ਦੇ 18 ਤੋਂ 25 ਸਾਲ ਉਮਰ ਵਰਗ ਵਿੱਚ ਟ੍ਰੈਡੀਸ਼ਨਲ ਯੋਗਾਸਨ ਵਿੱਚ ਪਹਿਲਾ ਸਥਾਨ ਅਤੇ ਆਰਟਿਸਟਿਕ ਸੋਲੋ ਵਿੱਚ ਦੂਜਾ ਸਥਾਨ ਹਾਸਲ ਕੀਤਾ। ਯਾਮਿਨੀ ਰਾਠੌਰ ਨੇ ਮਹਿਲਾਵਾਂ ਦੇ 18 ਤੋਂ 25 ਸਾਲ ਉਮਰ ਵਰਗ ਵਿੱਚ ਟ੍ਰੈਡੀਸ਼ਨਲ ਯੋਗਾਸਨ ਵਿੱਚ ਦੂਜਾ ਸਥਾਨ ਅਤੇ ਆਰਟਿਸਟਿਕ ਸੋਲੋ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨੰਦਿਨੀ ਖੰਨਾ ਨੇ ਮਹਿਲਾਵਾਂ ਦੇ 26 ਤੋਂ 35 ਸਾਲ ਉਮਰ ਵਰਗ ਵਿੱਚ ਟ੍ਰੈਡੀਸ਼ਨਲ ਯੋਗਾਸਨ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਯੋਗ ਵਿਭਾਗ ਦੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ।
ਪਿਛਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘70ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ’ ਵਿਚ ਸੋਨੇ ਅਤੇ ਕਾਂਸੀ... ਅਗਲੀ ਖ਼ਬਰ ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।