10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਰਖੋਵਾਲੀਏ ਸੰਪਰਦਾਏ ਵਲੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਭਲਕੇ

ਜਲੰਧਰ, 9 ਸਤੰਬਰ (ਐੱਮ. ਐੱਸ.

ਬਾਬਾ ਭਗਵਾਨ ਸਿੰਘ 10-09-2026
ਜਲੰਧਰ, 9 ਸਤੰਬਰ (ਐੱਮ. ਐੱਸ. ਲੋਹੀਆ)-ਹਰਖੋਵਾਲੀਏ ਸੰਪਰਦਾਏ ਵਲੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਹਰਖੋਵਾਲੀਏ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ 11 ਸਤੰਬਰ ਨੂੰ ਮੱਸਿਆ ਦੇ ਦਿਹਾੜੇ ’ਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਇਸੇ ਤਹਿਤ 12 ਸਤੰਬਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਟਿੱਬੀ ਸਾਹਿਬ, ਪਿੰਡ ਜੈਤੇਵਾਲੀ ਵਿਖੇ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ, ਜਲੰਧਰ ਵਿਖੇ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ। ਇਨ੍ਹਾਂ ਸਮਾਗਮਾਂ ਦੌਰਾਨ ਰਾਗੀ ਜਥੇ, ਕਥਾ ਵਾਚਕ ਅਤੇ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਿਮੀ ਦੇ ਵਿਦਿਆਰਥੀ ਹਾਜ਼ਰੀ ਲਗਵਾ ਕੇ ਸੰਗਤ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮਾਂ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਕਰਵਾਇਆ ਇਸਤਰੀ ਸਤਿਸੰਗ ਸਮਾਗਮ, ਵੱਡੀ ਗਿਣਤੀ ’ਚ ਪਹੁੰਚੀਆਂ ਸੁਸਾਇਟੀਆਂ ਅਗਲੀ ਖ਼ਬਰ ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।