11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾ ਸਮਾਗਮ ਅੱਜ ਤੋਂ

ਜਲੰਧਰ, 9 ਸਤੰਬਰ (ਐੱਮ. ਐੱਸ.

ਪਰਮਿੰਦਰ ਸਿੰਘ ਡਿੰਪੀ 10-09-2026
ਜਲੰਧਰ, 9 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਸਮਾਗਮ 10, 11 ਅਤੇ 12 ਸਤੰਬਰ, ਦਿਨ ਵੀਰਵਾਰ, ਸ਼ੁੱਕਰਵਾਰ ਅਤੇ ਸਨਿਚਰਵਾਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਚਰਨਜੀਤ ਸਿੰਘ (ਡੀ.ਸੀ. ਟਾਇਰ) ਅਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਾਕਰੀ ਦਿੱਤੀ ਕਿ ਇਸ ਸੰਬੰਧੀ ਰੋਜ਼ਾਨਾ ਰਾਤ 8.30 ਵਜੇ ਤੋਂ 9.30 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸਮਾਗਮਾਂ ’ਚ ਵਿਸ਼ੇਸ਼ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਖ਼ਾਲਸਾ, ਪ੍ਰੋਫੈਸਰ ਜਗਰੂਪ ਸਿੰਘ ਰੂਪ ਖ਼ਾਲਸਾ, ਬੀਬੀ ਕਮਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ) ਅਤੇ ਕਵੀ ਰਛਪਾਲ ਸਿੰਘ ਪਾਲ ਹਾਜ਼ਰੀ ਭਰਨਗੇ, ਜਦਕਿ ਗਿਆਨੀ ਮੁਖਤਿਆਰ ਸਿੰਘ, ਗਿਆਨੀ ਸਾਹਿਬ ਸਿੰਘ ਲੱਖਣਾ, ਗਿਆਨੀ ਮਨਜੀਤ ਸਿੰਘ ਸੇਵਕ ਰੋਜ਼ਾਨਾ ਰਾਤ 7.30 ਤੋਂ 8.30 ਵਜੇ ਤੱਕ ਗੁਰ ਇਤਿਹਾਸ ਸਰਵਣ ਕਰਵਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਡਰਾਈਵਿੰਗ ਟੈਸਟ ਟਰੈਕ ’ਤੇ ਅੰਤਰਰਾਸ਼ਟਰੀ ਲਾਇਸੈਂਸ ਦੀ ਆਨਲਾਈਨ ਮਨਜ਼ੂਰੀ ਲਟਕੀ, ਲੋਕਾਂ ਦੀ ਪ੍ਰੇਸ਼ਾਨੀ ਬਰਕਰਾਰ ਅਗਲੀ ਖ਼ਬਰ ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ’ਚ ਨੀਵੀਆਂ ਤੇ ਨੰਗੀਆਂ ਬਿਜਲੀ ਦੀਆਂ ਤਾਰਾਂ ਤੋਂ ਲੋਕ ਪ੍ਰੇਸ਼ਾਨ, ਹਾਦਸੇ ਦਾ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।