11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਬਕਾ ਮੰਤਰੀ ਚੂਨੀ ਲਾਲ ਭਗਤ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਵੱਡੀ ਗਿਣਤੀ ’ਚ ਲੋਕਾਂ ਨੇ ਦਿੱਤੀ ਵਿਦਾਈ ਡਾ. ਬਰਜਿੰਦਰ ਸਿੰਘ ਹਮਦਰਦ, ਸੋਮ ਪ੍ਰਕਾਸ਼, ਇਰਵਿਨ ਖੰਨਾ, ਰਾਜ ਕੁਮਾਰ ਚੱਬੇਵਾਲ, ਮਨੋਰੰਜਨ ਕਾਲੀਆ ਤੇ ਹੋਰਾਂ ਨੇ ਦਿੱਤੀ ਸ਼ਰਧਾਂਜਲੀ

ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ, ਜਿਨ੍ਹਾਂ ਦਾ ਵੀਰਵਾਰ ਸਵੇਰੇ ਤੜਕੇ ਦਿਹਾਂਤ ਹੋ ਗਿਆ ਸੀ, ਦਾ ਸ਼ਾਮ ਨੂੰ ਮਾਡਲ ਹਾਊਸ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਜੇ.

ਅਜੀਤ ਡੈਸਕ 11-09-2026
ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ, ਜਿਨ੍ਹਾਂ ਦਾ ਵੀਰਵਾਰ ਸਵੇਰੇ ਤੜਕੇ ਦਿਹਾਂਤ ਹੋ ਗਿਆ ਸੀ, ਦਾ ਸ਼ਾਮ ਨੂੰ ਮਾਡਲ ਹਾਊਸ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਜੇ. ਪੀ. ਨਗਰ ਸਥਿਤ ਘਰ ਤੋਂ ਕਰੀਬ 4.30 ਵਜੇ ਚੱਲੀ ਜੋ ਕਿ ਸਵਾ ਪੰਜ ਵਜੇ ਸ਼ਮਸ਼ਾਨਘਾਟ ਪੁੱਜੀ, ਜਿੱਥੇ ਮਰਹੂਮ ਆਗੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੰਡਰ-ਸੈਕਟਰੀ ਗਾਰੂ ਰਾਮ ਭਗਤ ਵਲੋਂ ਮ੍ਰਿਤਕ ਦੇਹ ’ਤੇ ਰੀਥ ਭੇਟ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਰੀਥ ਭੇਟ ਕਰਕੇ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਮਾਤਮੀ ਧੁਨਾਂ ਵਜਾ ਕੇ ਸਾਬਕਾ ਕੈਬਨਿਟ ਮੰਤਰੀ ਨੂੰ ਹਥਿਆਰ ਝੁਕਾ ਕੇ ਅਤੇ ਹਵਾ ’ਚ ਫਾਇਰ ਕਰਕੇ ਸਲਾਮੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਵਿਭਾਗਾਂ ਦੇ ਪ੍ਰਤੀਨਿਧੀਆਂ ਵਲੋਂ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਅੰਤਿਮ ਵਿਦਾਈ ਦਿੱਤੀ ਗਈ। ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋ ਕੇ ਸਾਬਕਾ ਕੈਬਨਿਟ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਭਗਤ ਚੂਨੀ ਲਾਲ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਭ ਤੋਂ ਛੋਟੇ ਪੁੱਤਰ ਅਸ਼ਵਨੀ ਭਗਤ ਵਲੋਂ ਦਿੱਤੀ ਗਈ। ਅੰਤਿਮ ਸੰਸਕਾਰ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ’ਚ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਉੱਤਮ ਹਿੰਦੂ ਦੇ ਮੁੱਖ ਸੰਪਾਦਕ ਇਰਵਿਨ ਖੰਨਾ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜਗਰੂਪ ਸਿੰਘ ਸ਼ੇਖਵਾਂ, ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਵਾਈਸ ਚੇਅਰਮੈਨ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ, ਕੈਂਟ ਹਲਕਾ ਇੰਚਾਰਜ ਰ ਾਜਵਿੰਦਰ ਕੌਰ ਥਿਆੜਾ, ਆਤਮਪ੍ਰਕਾਸ਼ ਸਿੰਘ ਬਬਲੂ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਬਾਗਬਾਨੀ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ, ਡਿਪਟੀ ਡਾਇਰੈਕਟਰ ਨਰਿੰਦਰ ਪਾਲ ਕਲਸੀ, ਰੋਬਿਨ ਸਾਂਪਲਾ, ਪਰਮਜੀਤ ਸਿੰਘ ਰਾਏਪੁਰ, ਭਾਜਪਾ ਐੱਸ. ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ, ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਸਾਬਕਾ ਡਿਪਟੀ ਮੇਅਰ, ਸਿਮਰਨਜੀਤ ਸਿੰਘ ਬੰਟੀ, ਅਮਰਜੀਤ ਸਿੰਘ ਅਮਨ ਪਲਾਜ਼ਾ, ਸਰਬਜੀਤ ਸਿੰਘ ਮੱਕੜ, ਭਜਨ ਲਾਲ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ’ਚ ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਰਿਸ਼ਤੇਦਾਰ ਅਤੇ ਹਲਕੇ ਦੇ ਵੱਡੀ ਗਿਣਤੀ ਲੋਕ ਸ਼ਾਮਿਲ ਸਨ।
ਅਗਲੀ ਖ਼ਬਰ ਐੱਨ. ਆਈ. ਟੀ. ’ਚ ਦੋ ਦਿਨਾ ਵਿਕਰੇਤਾ ਵਿਕਾਸ ਪ੍ਰੋਗਰਾਮ ਅੱਜ ਤੋਂ ਐੱਮ.ਐੱਸ.ਐੱਮ.ਈ., ਉੱਦਮੀ ਤੇ ਸਟਾਰਟਅੱਪ ਲੈਣਗੇ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।