12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਕਾਰਨ ਨੌਜਵਾਨ ਗੰਭੀਰ ਜ਼ਖਮੀ

ਸ਼ਾਹਕੋਟ, 11 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਅੱਜ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਨੌਜਵਾਨ ਦੇ ਪੱਟ ਵਿਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿਖੇ ਜ਼ਖਮੀ ਲਵਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਪੂਨੀਆਂ (ਸ਼ਾਹਕੋਟ) ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਵਿਜੇ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਪੂਨੀਆਂ ਨਾਲ ਕੰਮ ’ਤੇ ਗਿਆ ਸੀ ਅਤੇ ਅਸੀਂ ਦੋਵੇਂ ਮੈਸਨ ਦਾ ਕੰਮ ਕਰਦੇ ਹਾਂ।

ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿਖੇ ਗੋਲੀ ਲੱਗਣ ਕਾਰਨ ਜ਼ਖਮੀ ਨੌਜਵਾਨ ਲਵਪ੍ਰੀਤ ਸਿੰਘ ਜ਼ੇਰੇ ਇਲਾਜ। ਤਸਵੀਰ: ਸੁਖਦੀਪ ਸਿੰਘ 12-09-2026
ਸ਼ਾਹਕੋਟ, 11 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਅੱਜ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਨੌਜਵਾਨ ਦੇ ਪੱਟ ਵਿਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿਖੇ ਜ਼ਖਮੀ ਲਵਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਪੂਨੀਆਂ (ਸ਼ਾਹਕੋਟ) ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਵਿਜੇ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਪੂਨੀਆਂ ਨਾਲ ਕੰਮ ’ਤੇ ਗਿਆ ਸੀ ਅਤੇ ਅਸੀਂ ਦੋਵੇਂ ਮੈਸਨ ਦਾ ਕੰਮ ਕਰਦੇ ਹਾਂ। ਕੰਮ ਤੋਂ ਵਿਹਲੇ ਹੋ ਕੇ ਸ਼ਾਮ ਕਰੀਬ 5.30 ਵਜੇ ਆਪਣੇ ਪਿੰਡ ਪੂਨੀਆਂ ਵਾਪਸ ਜਾ ਰਹੇ ਸੀ ਕਿ ਪਿੰਡ ਦੇ ਮੰਦਿਰ ਕੋਲ ਪਿੱਛੋਂ ਆਏ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਸਾਨੂੰ ਲੱਤ ਮਾਰ ਕੇ ਸੁੱਟ ਦਿੱਤਾ ਅਤੇ ਅਚਾਨਕ ਹੀ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਅਸੀਂ ਦੋਵਾਂ ਨੇ ਭੱਜ ਕੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਚਾਨਕ ਇੱਕ ਗੋਲੀ ਉਸ ਦੇ ਖੱਬੇ ਪੱਟ ਵਿਚ ਜਾ ਲੱਗੀ, ਜਿਸ ਦੌਰਾਨ ਉਹ ਜ਼ਖਮੀ ਹੋ ਕੇ ਉਥੇ ਹੀ ਡਿੱਗ ਗਿਆ ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨਿਰਮਾਣ ਅਧੀਨ ਹਾਈਵੇ ਰਾਹੀਂ ਮੋਟਰਸਾਈਕਲ ਭਜਾ ਕੇ ਲੈ ਗਏ। ਜ਼ਖਮੀ ਹਾਲਤ ’ਚ ਲਵਪ੍ਰੀਤ ਸਿੰਘ ਨੂੰ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਉਸ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਲਾਗਡਾਟ ਨਹੀਂ ਹੈ। ਗੋਲੀ ਚੱਲਣ ਦੀ ਘਟਨਾ ਬਾਰੇ ਪਤਾ ਲੱਗਣ ’ਤੇ ਥਾਣਾ ਸ਼ਾਹਕੋਟ ਦੇ ਐਸ.ਆਈ. ਵਰੁਣ ਪਟਿਆਲ, ਏ.ਐਸ.ਆਈ. ਪਰਵਿੰਦਰ ਸਿੰਘ, ਏ.ਐਸ.ਆਈ. ਪਰਜਿੰਦਰ ਕੌਰ ਤੇ ਏ.ਐਸ.ਆਈ. ਸੁਖਵੰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਹਸਪਤਾਲ ਵਿਚ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾ. ਵਿਦੁਸ਼ੀ ਨੇ ਦੱਸਿਆ ਕਿ ਗੋਲੀ ਨੌਜਵਾਨ ਦੇ ਪੱਟ ਵਿੱਚ ਹੀ ਹੈ, ਜਿਸ ਕਾਰਨ ਉਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫਰ ਕੀਤਾ ਜਾ ਰਿਹਾ ਹੈ। ਜਾਂਚ ਅਧਿਕਾਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਬੈਂਕ ਅਫਸਰਾਂ, ਕਰਮਚਾਰੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।