12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਦਿਹਾਤੀ ਪੁਲਿਸ ਨੇ ਸੰਵੇਦਨਸ਼ੀਲ ਇਲਾਕਿਆਂ ’ਚ ਕੀਤੀ ਵਿਸ਼ੇਸ਼ ਜਾਂਚ, ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫ਼ਤਾਰ

ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਤੇ ਵਿਕਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਨਸ਼ਿਆਂ ਨਾਲ ਸੰਬੰਧਤ ਗਤੀਵਿਧੀਆਂ ਲਈ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਅਜੀਤ ਡੈਸਕ 12-09-2026
ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਤੇ ਵਿਕਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਨਸ਼ਿਆਂ ਨਾਲ ਸੰਬੰਧਤ ਗਤੀਵਿਧੀਆਂ ਲਈ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਸਾਰੇ ਆਪ੍ਰੇਸ਼ਨ ਸਬੰਧਤ ਸਬ-ਡਵੀਜ਼ਨਾਂ ਦੇ ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ ਕੀਤੇ ਗਏ। ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਖੁਦ ਮੌਕੇ ’ਤੇ ਪਹੁੰਚ ਕੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ ਗਿਆ । ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹਾ ਦਿਹਾਤੀ ਦੇ ਵੱਖ-ਵੱਖ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ 4 ਕੇਸ ਦਰਜ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।
ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਜਾਲ ’ਚ ਨਾਬਾਲਗ ਵੀ ਫਸਿਆ ਅਗਲੀ ਖ਼ਬਰ ਵਿਪਨ ਸਭਰਵਾਲ ਵਲੋਂ ਹਰਦੀਪ ਸਿੰਘ ਗਿੱਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।