13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਲੰਧਰ ਦੇ ਮਾਨ ਹੋਟਲ ਮੈਰੀਟਨ ਨੇ ਖੋਲ੍ਹਿਆ ‘ਵੀਗਨ ਫੂਡ ਆਉਟਲੈਟ’-ਅੱਜ ਹੋਵੇਗੀ ਸ਼ੁਰੂਆਤ ਪ੍ਰਬੰਧਕਾਂ ਦਾ ਦਾਅਵਾ- ‘ਜੋ ਇਕ ਵਾਰ ਖਾਏਗਾ, ਉਹ ਵਾਰ-ਵਾਰ ਆਏਗਾ’ ਡਾ. ਪਰਮਜੀਤ ਸਿੰਘ ਮਰਵਾਹਾ ਲਾਵਾਰਸ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ, ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਕਾਂਗਰਸੀ ਕੌਂਸਲਰ ਪਵਨ ਕੁਮਾਰ ਨੇ ਚੁੱਕੇ ਸਵਾਲ

ਜਲੰਧਰ, 12 ਸਤੰਬਰ (ਸ਼ਿਵ)-ਸ਼ਹਿਰ ਵਿੱਚ ਲਾਵਾਰਸ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਕਾਂਗਰਸ ਦੇ ਕੌਂਸਲਰ ਪਵਨ ਕੁਮਾਰ ਨੇ ਨਗਰ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਵਾਰਸ ਕੁੱਤਿਆਂ ਕਾਰਨ ਸ਼ਹਿਰ ਵਾਸੀਆਂ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ।

ਲਾਵਾਰਸ ਕੁੱਤੇ ਰੱਖਣ ਲਈ ਅਧੂਰੀ ਪਈ ਉਸਾਰੀ ਦਿਖਾਉਂਦੇ ਹੋਏ ਕੌਂਸਲਰ ਪਵਨ ਕੁਮਾਰ। ਤਸਵੀਰ. ਮੁਨੀਸ਼ 13-09-2026
ਜਲੰਧਰ, 12 ਸਤੰਬਰ (ਸ਼ਿਵ)-ਸ਼ਹਿਰ ਵਿੱਚ ਲਾਵਾਰਸ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਕਾਂਗਰਸ ਦੇ ਕੌਂਸਲਰ ਪਵਨ ਕੁਮਾਰ ਨੇ ਨਗਰ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਵਾਰਸ ਕੁੱਤਿਆਂ ਕਾਰਨ ਸ਼ਹਿਰ ਵਾਸੀਆਂ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਕੌਂਸਲਰ ਪਵਨ ਕੁਮਾਰ ਨੇ ਕਿਹਾ ਕਿ 20 ਮਾਰਚ 2025 ਨੂੰ ਹੋਈ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਮਤਾ ਨੰਬਰ 38 ਰਾਹੀਂ ਲਗਭਗ 11.30 ਲੱਖ ਰੁਪਏ ਦੀ ਲਾਗਤ ਨਾਲ ਡੋਗ ਕੈਚਰ ਗੱਡੀ ਖਰੀਦਣ ਦਾ ਮਤਾ ਪਾਸ ਕੀਤਾ ਗਿਆ ਸੀ, ਪਰ ਅੱਜ ਤੱਕ ਇਹ ਗੱਡੀ ਖਰੀਦੀ ਨਹੀਂ ਗਈ। ਉਨ੍ਹਾਂ ਕਿਹਾ ਕਿ ਕਰੀਬ 18 ਮਹੀਨੇ ਬੀਤ ਜਾਣ ਦੇ ਬਾਵਜੂਦ ਮਤੇ ’ਤੇ ਅਮਲ ਨਾ ਹੋਣਾ ਸ਼ਹਿਰ ਵਾਸੀਆਂ ਦੀ ਸਮੱਸਿਆ ਪ੍ਰਤੀ ਨਗਰ ਨਿਗਮ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਲਾਵਾਰਸ ਕੁੱਤਿਆਂ ਲਈ ਬਣੇ ਡੋਗ ਕੰਪਾਊਂਡ ਨੂੰ ਹੋਰ ਵੱਡਾ ਕਰਨ ਦਾ ਕੰਮ ਵੀ ਅਜੇ ਤੱਕ ਪੂਰਾ ਨਹੀਂ ਹੋਇਆ। ਜਦਕਿ ਲੋਕਾਂ ਦੀ ਸੁਰੱਖਿਆ ਨੂੰ ਦੇਖਦਿਆਂ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਸੀ, ਤਾਂ ਜੋ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪਵਨ ਕੁਮਾਰ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹਮਲਾਵਰ ਕੁੱਤਿਆਂ ਲਈ ਵੱਖਰੇ ਡੋਗ ਸ਼ੈਲਟਰ ਬਣਾਉਣ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਕੀਤੇ ਕੁੱਤਿਆਂ ਤੋਂ ਵੱਖ ਰੱਖਣ ਦੀ ਵਿਵਸਥਾ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣੀ ਕਮੇਟੀ ਦੇ ਚੇਅਰਪਰਸਨ ਪ੍ਰਿੰਸੀਪਲ ਸਕੱਤਰ ਹਨ ਅਤੇ ਕਮੇਟੀ ਵੱਲੋਂ ਹਰ 10 ਤੋਂ 15 ਦਿਨਾਂ ਬਾਅਦ ਪ੍ਰਗਤੀ ਰਿਪੋਰਟ ਦੇਣੀ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਵੀ ਲਾਪਰਵਾਹੀ ਵਰਤੀ ਜਾ ਰਹੀ ਹੈ ਅਤੇ ਵਾਰ-ਵਾਰ ‘ਨੋ ਪ੍ਰੋਗਰੈੱਸ’ ਦੀ ਰਿਪੋਰਟ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਵੱਲ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਅਤੇ ਕਮਿਸ਼ਨਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸੀ.ਟੀ. ਗਰੁੱਪ ਸ਼ਾਹਪੁਰ ’ਚ ਸੈਂਟਰ ਆਫ ਐਕਸੀਲੈਂਸ ਦਾ ਉਦਘਾਟਨ ਅਗਲੀ ਖ਼ਬਰ ਰਾਜ ਕਪੂਰ ਦੀ ਬਰਸੀ ਮੌਕੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।