ਥਿਆੜਾ ਤੇ ਕੌਂਸਲਰ ਹੈਪੀ ਵਲੋਂ ਗੁਰੂ ਤੇਗ ਬਹਾਦਰ ਐਵੇਨਿਊ ਵਿਖੇ ਸੜਕਾਂ ਦੇ ਨਿਰਮਾਣ ਦਾ ਸਾਂਝਾ ਉੁਦਘਾਟਨ
ਕੌਮੀ ਲੋਕ ਅਦਾਲਤ ’ਚ 98451 ਕੇਸਾਂ ਦਾ ਨਿਪਟਾਰਾ, 68 ਕਰੋੜ ਤੋਂ ਵੱਧ ਦੇ ਐਵਾਰਡ ਪਾਸ
ਜਲੰਧਰ, 12 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ, ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਕੁੱਲ 100181 ਕੇਸ ਲਏ ਗਏ ਅਤੇ 98451 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।
ਲ
ਲੋਕ ਅਦਾਲਤ ਦੌਰਾਨ ਕੇਸ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐੱਲ.ਐੱਸ.ਏ. ਪ੍ਰਿਆ ਸੂਦ। ਨਾਲ ਹਨ ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਰਾਹੁਲ ਕੁਮਾਰ ਅਤੇ ਹੋਰ ਨਿਆਂਇਕ ਅਧਿਕਾਰੀ। ਤਸਵੀਰ-ਜੀਪੀ ਸਿੰਘ
13-09-2026
ਜਲੰਧਰ, 12 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ, ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਕੁੱਲ 100181 ਕੇਸ ਲਏ ਗਏ ਅਤੇ 98451 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਲੋਕ ਅਦਾਲਤ ਵਿੱਚ 68,58,39,864 ਰੁਪਏ (ਅਠਾਹਠ ਕਰੋੜ ਅਠਵੰਜਾ ਲੱਖ ਉਨਤਾਲੀ ਹਜ਼ਾਰ ਅੱਠ ਸੋ ਚੌਂਹਠ ਰੁਪਏ) ਦੇ ਐਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ’ਚ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐੱਲ.ਐੱਸ.ਏ. ਪ੍ਰਿਆ ਸੂਦ ਤੇ ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਰਾਹੁਲ ਕੁਮਾਰ ਨੇ ਜਲੰਧਰ ਵਿਖੇ ਬਣਾਏ ਗਏ ਬੈਂਚਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਸੁਣਵਾਈ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐੱਲ.ਐੱਸ.ਏ. ਨੇ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਕੁੱਲ 25 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਕੇਸ, ਮੈਟਰੀਮੋਨੀਅਲ ਕੇਸ, ਐੱਮ.ਏ.ਸੀ.ਟੀ. ਕੇਸ, ਸਮਝੌਤੇਯੋਗ ਫ਼ੌਜਦਾਰੀ ਕੇਸ, ਟ੍ਰੈਫਿਕ ਚਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ.ਐੱਸ.ਐੱਨ.ਐੱਲ., ਪੀ.ਐੱਸ.ਪੀ.ਸੀ.ਐੱਲ. ਅਤੇ ਮਾਲ ਵਿਭਾਗ ਆਦਿ ਦੇ ਪ੍ਰੀ-ਲਿਟੀਗੇਟਿਵ ਕੇਸ ਸੁਣਵਾਈ ਲਈ ਰੱਖੇ ਗਏ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ਼ ਮਿਲਦਾ ਹੈ। ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ। ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਰਾਹੁਲ ਕੁਮਾਰ ਨੇ ਦੱਸਿਆ ਕਿ ਅਗਲੀ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ ਤੇ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲਾਈ ਜਾਵੇਗੀ।