15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰਦੁਆਰਾ ਆਦਰਸ਼ ਨਗਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਜਲੰਧਰ, 14 ਸਤੰਬਰ (ਐੱਮ. ਐੱਸ.

ਅਜੀਤ ਡੈਸਕ 15-09-2026
ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਜਾਏ ਗਏ ਸਵੇਰ ਦੇ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸ਼ਾਮ ਦੇ ਵਿਸ਼ੇਸ਼ ਕੀਰਤਨ ਦਰਬਾਰ ਅੰਦਰ ਭਾਈ ਮਰਦਾਨਾ ਜੀ ਦੀ 18ਵੀਂ ਅੰਸ਼ ਭਾਈ ਲਾਲ ਸਿੰਘ ਫੱਕਰ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਅਨੰਦਿਤ ਕੀਤਾ। ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਪਰਮਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ ਦੌਰਾਨ ਭਾਈ ਜਸਪਾਲ ਸਿੰਘ (ਹੈੱਡ ਗ੍ਰੰਥੀ) ਅਤੇ ਬੀਬੀ ਜਸਜੀਤ ਕੌਰ (ਐਡਵੋਕੇਟ) ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਸਾਂਝ ਪਾਈ। ਭਾਈ ਚਰਨਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਹਰਜਿੰਦਰ ਸਿੰਘ ਠੇਕੇਦਾਰ, ਬਰਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਬਸਰਾ, ਐੱਚ.ਪੀ. ਸਿੰਘ ਮੱਕੜ, ਕੁਲਬੀਰ ਸਿੰਘ ਪੇਲੀਆ, ਮਨਜੀਤ ਸਿੰਘ ਬਿੰਦਰਾ, ਸਤਨਾਮ ਸਿੰਘ, ਹਰਪਿੰਦਰ ਸਿੰਘ, ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਇੰਦਰਜੀਤ ਕੌਰ ਰਾਜਪਾਲ, ਕਮਲਜੀਤ ਕੌਰ, ਗੁਰਿੰਦਰ ਕੌਰ ਗੁੰਬਰ, ਮਨਜੀਤ ਕੌਰ ਪਰੂਥੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਕੀਰਤਨ ਸਮਾਗਮ 17 ਨੂੰ ਭਾਈ ਜਗਜੀਤ ਸਿੰਘ ‘ਬੰਬੀਹਾ’... ਅਗਲੀ ਖ਼ਬਰ ਸੰਤ ਬਾਬਾ ਲਾਲ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।