ਕਿਸਾਨਾਂ ਵਲੋਂ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਸ਼ਕਤੀ ਸਦਨ ਦਾ ਘਿਰਾਓ
ਬਿਜਲੀ ਨਾ ਮਿਲਣ ਕਾਰਨ ਝੋਨਾ ਤੇ ਹੋਰ ਫਸਲਾਂ ਸੁੱਕਣ ਲੱਗੀਆਂ- ਕਿਸਾਨ ਆਗੂ
ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਮਹਿਕਮੇ ਦੇ ਦਫਤਰ (ਸ਼ਕਤੀ ਸਦਨ) ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ ਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋ ਰਹੇ ਹਨ।
ਬ
ਬਿਜਲੀ ਦਫਤਰ (ਸ਼ਕਤੀ ਸਦਨ) ਦੇ ਬਾਹਰ ਦਿੱਤੇ ਧਰਨੇ ਦੀ ਅਗਵਾਈ ਕਰਦੇ ਹੋਏ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ, ਜਸਵੰਤ ਸਿੰਘ ਸਿੰਘਪੁਰ ਦੋਨਾ, ਬਲਵਿੰਦਰ ਸਿੰਘ ਮੱਲੀਨੰਗਲ, ਪਰਮਿੰਦਰ ਸਿੰਘ ਭਿੰਦਾ ਤੇ ਹੋਰ। ਅਜੀਤ ਤਸਵੀਰ
15-09-2026
ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਮਹਿਕਮੇ ਦੇ ਦਫਤਰ (ਸ਼ਕਤੀ ਸਦਨ) ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ ਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਕਾਰਨ ਹਾਹਾਕਾਰ ਮਚੀ ਹੋਈ ਹੈ ਪਰ ਪੰਜਾਬ ਸਰਕਾਰ ਇਸ ਗੰਭੀਰ ਮਸਲੇ ’ਤੇ ਪੂਰੀ ਤਰ੍ਹਾਂ ਨਾਲ ਚੁੱਪ ਧਾਰੀ ਬੈਠੀ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ ਅਤੇ ਜੇਕਰ ਹੁਣ ਝੋਨਾ ਸੁੱਕਦਾ ਹੈ ਤਾਂ ਕਿਸਾਨਾਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕਿਸਾਨ ਆਗੂ ਬਲਵਿੰਦਰ ਸਿੰਘ ਮੱਲੀਨੰਗਲ ਸੂਬਾ ਪ੍ਰਧਾਨ ਦੁਆਬਾ ਕਿਸਾਨ ਸੰਘਰਸ਼ ਕਮੇਟੀ ਨੇ ਕਿਹਾ ਕਿ ਇੱਕ ਪਾਸੇ ਤਾਂ ਬਿਜਲੀ ਦੇ ਬਿਲ ਮੁਆਫ ਕੀਤੇ ਹੋਏ ਹਨ ਤੇ ਦੂਜੇ ਪਾਸੇ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਵੱਡੇ ਵੱਡੇ ਬਿੱਲ ਬਿਜਲੀ ਬੋਰਡ ਵਲੋਂ ਦਿੱਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ’ਤੇ ਇਸ ਨਾਲ ਵੱਡਾ ਭਾਰ ਪੈ ਰਿਹਾ ਹੈ। ਇਸ ਮੌਕੇ ਦੁਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰਾਂ ਭਾਵੇਂ ਦਿੱਲੀ ਅਤੇ ਪੰਜਾਬ ਦੀਆਂ ਕੁਰਸੀਆਂ ਤੋਂ ਬੈਠ ਕੇ ਕਿਸਾਨ ਹਿੱਤਾਂ ਦੇ ਵੱਡੇ ਦਾਅਵੇ ਕਰ ਲੈਣ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਅੰਨਦਾਤਾ ਆਪਣੀ ਫ਼ਸਲ ਨੂੰ ਬਚਾਉਣ ਲਈ ਬੂੰਦ-ਬੂੰਦ ਪਾਣੀ ਨੂੰ ਤਰਸ ਰਿਹਾ ਹੈ । ਸ. ਚੌਹਾਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ । ਬਾਅਦ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਇੰਜੀਨੀਅਰ ਸਰਬਜੀਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਧਰਨਾ ਸਮਾਪਤ ਕੀਤਾ । (ਬਾਕੀ ਸਫਾ 6 ’ਤੇ)