16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਕੀਰਤਨ ਦਰਬਾਰ ਸੰਬੰਧੀ ਬੈਠਕ

ਚੁਗਿੱਟੀ/ਜੰਡੂ ਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਜਾਣ ਵਾਲੇ ਸਾਲਾਨਾ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਦੇ ਮੈਂਬਰਾਂ ਦੀ ਬੈਠਕ ਜੋਗਿੰਦਰ ਸਿੰਘ ਜੰਬਾ ਦੇ ਦਫ਼ਤਰ ਵਿਖੇ ਹਰਦੀਪ ਨਗਰ ਵਿਖੇ ਹੋਈ। ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਮਾਗਮ ਦੌਰਾਨ ਪ੍ਰਸਿੱਧ ਸਿੱਖ ਵਿਦਵਾਨ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਅਤੇ ਭਾਈ ਸਾਹਿਬ ਸੁਖਦੇਵ ਡੱਲਾ ਵਿਦਵਾਨ ਕਥਾ ਵਾਚਕ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਪੰਥ ਪ੍ਰਸਿੱਧ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

ਅਜੀਤ ਡੈਸਕ 16-09-2026
ਚੁਗਿੱਟੀ/ਜੰਡੂ ਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਜਾਣ ਵਾਲੇ ਸਾਲਾਨਾ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਦੇ ਮੈਂਬਰਾਂ ਦੀ ਬੈਠਕ ਜੋਗਿੰਦਰ ਸਿੰਘ ਜੰਬਾ ਦੇ ਦਫ਼ਤਰ ਵਿਖੇ ਹਰਦੀਪ ਨਗਰ ਵਿਖੇ ਹੋਈ। ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਮਾਗਮ ਦੌਰਾਨ ਪ੍ਰਸਿੱਧ ਸਿੱਖ ਵਿਦਵਾਨ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਅਤੇ ਭਾਈ ਸਾਹਿਬ ਸੁਖਦੇਵ ਡੱਲਾ ਵਿਦਵਾਨ ਕਥਾ ਵਾਚਕ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਪੰਥ ਪ੍ਰਸਿੱਧ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਇਸ ਵਾਰ ਸੁਸਾਇਟੀ ਵਲੋਂ ਇਹ ਸਮਾਗਮ 2 ਦਿਨਾਂ ਲਈ ਕੀਤਾ ਜਾਵੇਗਾ। 15 ਅਤੇ 16 ਨਵੰਬਰ ਨੂੰ ਜਲੰਧਰ ਤੋਂ ਜੰਡੂ ਸਿੰਘਾ ਰੋਡ ’ਤੇ ਸ਼ਾਮ 5 ਵਜ਼ੇ ਤੋਂ ਰਾਤ 11 ਵਜੇ ਤੱਕ ਰੋਜ਼ਾਨਾ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕੀਤਾ ਜਾਵੇਗਾ। ਇਸ ਮੌਕੇ ਸਤਿੰਦਰ ਸਿੰਘ ਪੀਤਾ ਸ਼ੇਰੇ ਪੰਜਾਬ ਯੂਥ ਕਲੱਬ, ਮਹਿੰਦਰ ਸਿੰਘ ਜੰਬਾ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਸੁਰਿੰਦਰ ਸਿੰਘ ਰਾਜ, ਜੋਗਿੰਦਰ ਸਿੰਘ ਜੰਬਾ, ਜਤਿੰਦਰ ਸਿੰਘ ਰਿੰਕਾ, ਸੁਰਿੰਦਰ ਸਿੰਘ ਪਪਾ, ਫੁੰਮਣ ਸਿੰਘ, ਸੱਤਪਾਲ ਸਿੰਘ ਨੀਲਾ ਮਹਿਲ,ਤ੍ਰਿਪਤ ਜੋਤ ਸਿੰਘ ਜੋਧਾ, ਮਹਿੰਦਰ ਸਿੰਘ, ਬਹਾਦਰ ਸਿੰਘ, ਪਲਵਿੰਦਰ ਸਿੰਘ ਬਬਲੂ ਸਮੇਤ ਹੋਰ ਬਹੁਤ ਸਾਰੇ ਮੈਂਬਰ ਹਾਜ਼ਰ ਸਨ। ਇਹ ਜਾਣਕਾਰੀ ਉਕਤ ਸੁਸਾਇਟੀ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਰਾਣਾ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਸ਼ਹੀਦ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਡਾ. ਸੰਦੀਪ ਵਿਜ ਨੇ ਡੇਵੀਏਟ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।