16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਹੀਦ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 15 ਸਤੰਬਰ (ਐੱਮ. ਐੱਸ.

ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਬਾਬਾ ਸੰਗਤ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਸੰਗਤ ਸਿੰਘ ਟਰੱਸਟ ਗੁਲਾਬ ਦੇਵੀ ਰੋਡ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਦਾ 365ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਸੰਬੰਧੀ ਸਜਾਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ’ਚ ਬੂਟਾ ਸਿੰਘ ਪੰਡੋਰੀ ਦੁਆਰਾ ਸੰਪਾਦਿਤ ‘ਰੰਗਰੇਟਾ ਸੰਸਾਰ’ ਦਾ ਐਡੀਸ਼ਨ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਗਿੱਲ, ਅਜੀਤ ਸਿੰਘ ਸ਼ੇਰਗਿੱਲ, ਬਲਦੇਵ ਸਿੰਘ ਅਣਖੀ, ਗੁਰਬਚਨ ਸਿੰਘ ਬੱਲ, ਮਨਜੀਤ ਸਿੰਘ ਅਵਾਦਾਣ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਦੇਵ ਸਿੰਘ ਸਹੋਤਾ (ਸੇਵਾ ਮੁੱਕਤ ਡੀ. ਐੱਸ. ਪੀ.), ਸਰਪੰਚ ਵਿਜੇ ਸਹੋਤਾ, ਰਾਮ ਸਿੰਘ ਐਡਵੋਕੇਟ, ਮਨਬੀਰ ਸਿੰਘ ਸ਼ੇਰਗਿੱਲ, ਰਾਮ ਸਿੰਘ ਤੇਜੀ , ਚਰਨਜੀਤ ਸਿੰਘ ਮੱਟੂ, ਦਲਜੀਤ ਸਿੰਘ (ਰਾਮਾਮੰਡੀ), ਭਾਈ ਗੋਪਾਲ ਸਿੰਘ, ਭਾਈ ਪਰਮਜੀਤ ਸਿੰਘ, ਕਰਨੈਲ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਕੀਰਤਨ ਦਰਬਾਰ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।